ਹੁਸ਼ਿਆਰਪੁਰ ਰੈਲੀ ਦੌਰਾਨ ਭਗਵੰਤ ਮਾਨ ਨੇ ਵਿਰੋਧੀਆਂ ‘ਤੇ ਕੀਤੇ ਤਿੱਖੇ ਹਮਲੇ

0
1031

ਹੁਸ਼ਿਆਰਪੁਰ, 18 ਨਵੰਬਰ | ਹੁਸ਼ਿਆਰਪੁਰ ਵਿਚ ਅੱਜ 867 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਲਈ ਉਦਘਾਟਨੀ ਸਮਾਰੋਹ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ’ਤੇ ਤਿੱਖੇ ਹਮਲੇ ਕਰਦਿਆਂ ਸੁਖਬੀਰ ਬਾਦਲ ’ਤੇ ਹਮਲਾ ਕਰਦਿਆਂ ਕਿਹਾ ਕਿ ਸਾਰੇ ਪੰਜਾਬ ਨੂੰ ਲੁੱਟਣ ਵਾਲੇ ਭਲਾ ਕਰਨ ਵਾਲਿਆਂ ਨੂੰ ਮਲੰਗ ਦੱਸ ਰਹੇ ਹਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਵੀ ਪਹੁੰਚੇ।

ਉਨ੍ਹਾਂ ਐਲਾਨ ਕੀਤਾ ਕਿ ਲੋਕ ਸਭਾ ਦੀਆਂ ਚੋਣਾਂ ਵਿਚ ਇਸ ਵਾਰ ਚੰਡੀਗੜ੍ਹ ਸਮੇਤ ਪੰਜਾਬ ਦੀਆਂ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਜਿੱਤ ਰਹੀ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਤੱਕ ਪੰਜਾਬ ਦੇ ਹਰ ਛੋਟੇ-ਵੱਡੇ ਹਸਪਤਾਲ ਵਿਚ ਐਕਸਰੇ ਮਸ਼ੀਨ ਪਹੁੰਚਾਈ ਜਾਵੇਗੀ। ਬਿਕਰਮ ਮਜੀਠੀਆ ਨੂੰ ਲੰਬੇ ਹੱਥੀਂ ਲੈਂਦੇ ਉਨ੍ਹਾਂ ਕਿਹਾ ਕਿ ਵੀਡੀਓ ਜਾਰੀ ਕਰਨ ਤੋਂ ਪਹਿਲਾਂ ਸੁੱਚਾ ਸਿੰਘ ਲੰਗਾਹ ਤੇ ਹੋਰ ਵੀਡੀਓ ਦੇਖ ਲੈਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਨੂੰ ਰਾਜਨੀਤੀ ਕਰਨੀ ਸਿਖਾਈ ਹੈ।