ਫਰੀਦਕੋਟ : ਧੁੰਦ ਕਾਰਨ ਹਾਈਵੇ ‘ਤੇ 6 ਵਾਹਨਾਂ ਦੀ ਭਿਆਨਕ ਟੱਕਰ; 7 ਲੋਕ ਗੰਭੀਰ ਜ਼ਖ਼ਮੀ

0
1899

ਫਰੀਦਕੋਟ/ਕੋਟਕਪੂਰਾ, 25 ਨਵੰਬਰ | ਇਥੋਂ ਇਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਤੜਕੇ ਧੁੰਦ ਕਾਰਨ 6 ਵਾਹਨਾਂ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਦੇ ਚਲਦਿਆਂ 7 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 7 ਵਜੇ ਜੈਤੋ ਵਿਖੇ ਗੁਰੂ ਕੀ ਢਾਬ ਨਜ਼ਦੀਕ ਢੈਪਈ ਨਹਿਰ ’ਤੇ ਛੇ ਵਾਹਨਾਂ ਦੀ ਟੱਕਰ ਹੋ ਗਈ। ਇਸ ਦੌਰਾਨ ਸੱਤ ਦੇ ਕਰੀਬ ਵਿਅਕਤੀਆਂ ਨੂੰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਜੈਤੋ ਦੀ ਨੌਜਵਾਨ ਵੈਲਫੇਅਰ ਸੁਸਾਇਟੀ ਨੇ ਹਸਪਤਾਲ ਪਹੁੰਚਾਇਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਅਪਣੀ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਮੁੱਢਲੀ ਸਹਾਇਆ ਮਗਰੋਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਇਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।