ਹੁਸ਼ਿਆਰਪੁਰ, 26 ਨਵੰਬਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਵੇਕ ਪਲਿਆਲ ਵਜੋਂ ਹੋਈ ਹੈ। ਇਸ ਦੁਖਦਾਈ ਖਬਰ ਤੋਂ ਬਾਅਦ ਸੋਗ ਦੀ ਲਹਿਰ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਹੁਸ਼ਿਆਰਪੁਰ ਦੇ ਪਿੰਡ ਚੱਕ ਮੀਰਪੁਰ ਦਾ ਰਹਿਣ ਵਾਲਾ ਸੀ। ਉਹ ਸਟੱਡੀ ਵੀਜ਼ੇ ਉਤੇ ਵਿਦੇਸ਼ ਗਿਆ ਸੀ। ਜਾਣਕਾਰੀ ਅਨੁਸਾਰ ਵਿਵੇਕ ਇਸੇ ਸਾਲ ਜਨਵਰੀ ਵਿਚ ਪੜ੍ਹਾਈ ਲਈ ਅਮਰੀਕਾ ਗਿਆ ਸੀ। ਨੌਜਵਾਨ ਦੀ ਮੌਤ ਦੀ ਖਬਰ ਮਿਲਣ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)






































