ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਸਟੱਡੀ ਵੀਜ਼ੇ ‘ਤੇ ਵਿਦੇਸ਼ ਗਿਆ ਸੀ ਮਨਿੰਦਰਪਾਲ

0
1055

ਅੰਮ੍ਰਿਤਸਰ/ਰਈਆ, 27 ਨਵੰਬਰ | ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। 3 ਮਹੀਨੇ ਪਹਿਲਾਂ ਕੈਨੇਡਾ ਗਏ ਰਈਆ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਇਸ ਖਬਰ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਦੀ ਪਛਾਣ ਮਨਿੰਦਰਪਾਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਫੇਰੂਮਾਨ ਰੋਡ ਰਈਆ ਵਜੋਂ ਹੋਈ ਹੈ। ਮਨਿੰਦਰਪਾਲ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਮ੍ਰਿਤਕ ਦੇ ਪਿੱਛੇ ਪਰਿਵਾਰ ’ਚ ਪਤਨੀ ਤੇ 2 ਛੋਟੇ ਬੱਚੇ ਹਨ। ਵਰਨਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਦੀ ਵੀ ਕੈਂਸਰ ਨਾਲ ਮੌਤ ਹੋ ਗਈ ਸੀ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)