ਚੰਡੀਗੜ੍ਹ, 28 ਨਵੰਬਰ| ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ ਹੈ। ਹੁਣ 19 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਜਿਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਕਿਸਾਨ ਹੁਣ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਕਰਨਗੇ। ਕਿਸਾਨ ਰਾਜ ਭਵਨ ਪਹੁੰਚ ਗਏ ਹਨ।
ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੇ ਧਰਨੇ ਦਾ ਸਮਾਂ ਅੱਜ ਖਤਮ ਹੋ ਗਿਆ ਹੈ। 4 ਦਸੰਬਰ ਨੂੰ ਕਿਸਾਨ ਆਪਣੀਆਂ ਮੰਗਾਂ ਸਮੇਤ ਮੰਗ ਪੱਤਰ ਸਰਕਾਰ ਨੂੰ ਦੇਣਗੇ। ਇਸ ਦੌਰਾਨ ਖੇਤੀਬਾੜੀ ਮੰਤਰੀ ਨਾਲ ਇੱਕ ਜਾਂ ਦੋ ਵਾਰ ਮੀਟਿੰਗ ਹੋ ਸਕਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਮੁੱਖ ਮੰਤਰੀ ਦੇ ਟਵੀਟ ਕਿਸਾਨਾਂ ਨੂੰ ਲੋਕਾਂ ਦਾ ਵਿਰੋਧ ਨਾ ਕਰਨ ‘ਤੇ ਇਤਰਾਜ਼ ਜਤਾਇਆ ਹੈ।