ਸੰਗਰੂਰ, 29 ਨਵੰਬਰ| ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 28 ਸਾਲਾ ਮਨਪ੍ਰੀਤ ਸਿੰਘ ਪੰਜ ਸਾਲ ਪਹਿਲਾਂ ਹੀ ਅਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਮ੍ਰਿਤਕ ਦਿੜ੍ਹਬਾ ਨਾਲ ਸਬੰਧਤ ਹੈ।
ਪਰਿਵਾਰ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਮਨਪ੍ਰੀਤ ਸਿੰਘ ਦੇ ਮਾਤਾ ਪਿਤਾ ਅਪਣੇ ਪੁੱਤਰ ਨੂੰ ਮਿਲ ਕੇ ਵਾਪਸ ਪੰਜਾਬ ਆਏ ਸਨ। ਮਨਪ੍ਰੀਤ ਸਿੰਘ ਦੇ ਪਿਤਾ ਸੇਵਾਮੁਕਤ ਪੁਲਿਸ ਅਫ਼ਸਰ ਨੇ ਦੱਸਿਆ ਕਿ ਉਹ ਕਰੀਬ ਪੰਜ ਮਹੀਨੇ ਆਪਣੇ ਪੁੱਤਰ ਅਤੇ ਨੂੰਹ ਨਾਲ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿਚ ਬਿਤਾ ਕੇ ਸੋਮਵਾਰ ਸ਼ਾਮ ਨੂੰ ਘਰ ਪਹੁੰਚੇ ਸਨ।
ਘਰ ਪਹੁੰਚਦਿਆਂ ਹੀ ਮਨਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ ਨੇ ਕੈਨੇਡਾ ਤੋਂ ਫ਼ੋਨ ਕਰ ਕੇ ਦੱਸਿਆ ਕਿ ਮਨਪ੍ਰੀਤ ਸਿੰਘ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ ਹੈ। ਹਰਕੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਦਿੱਲੀ ਏਅਰਪੋਰਟ ਉਤੇ ਪਹੁੰਚਣ ਮਗਰੋਂ ਮਨਪ੍ਰੀਤ ਨਾਲ ਗੱਲਬਾਤ ਵੀ ਹੋਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪੂਰਾ ਪਰਿਵਾਰ ਸਦਮੇ ਵਿਚ ਹੈ।