ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ‘ਤੇ ਵੱਡਾ ਐਕਸ਼ਨ, ਸਾਧੂ ਸਿੰਘ ਧਰਮਸੋਤ ਦੇ ਘਰ ED ਵੱਲੋਂ ਛਾਪੇਮਾਰੀ

0
778

ਚੰਡੀਗੜ੍ਹ, 30 ਨਵੰਬਰ| ਕਾਂਗਰਸ ਸਰਕਾਰ ‘ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਦੇ ਵਾਰਡ ਨੰਬਰ 6 ਸਥਿਤ ਘਰ ‘ਤੇ ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਨ੍ਹਾਂ ਦੇ ਘਰ ਪਹੁੰਚ ਗਏ। ਤਲਾਸ਼ ਅਜੇ ਵੀ ਜਾਰੀ ਹੈ।

ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ।
ਧਰਮਸੋਤ ਦੇ ਇਕ ਕਰੀਬੀ, ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ਦੇ ਇਕ ਕਰੀਬੀ ਅਤੇ ਕੁਝ ਅਧਿਕਾਰੀਆਂ ਦੇ ਘਰਾਂ ‘ਤੇ ਛਾਪੇਮਾਰੀ ਕਰਨ ਲਈ ਵੀ ਕੁਝ ਟੀਮਾਂ ਪਹੁੰਚੀਆਂ ਹਨ।  ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਧੂ ਸਿੰਘ ਗੈਰਹਾਜ਼ਰ ਸੀ, ਜਦਕਿ ਉਸ ਦੀ ਪਤਨੀ ਅਤੇ ਪੁੱਤਰ ਗੁਰਪ੍ਰੀਤ ਸਿੰਘ ਘਰ ‘ਚ ਸਨ।