ਕਪੂਰਥਲਾ ‘ਚ ਰਿਟਾਇਰਡ ਬੈਂਕ ਮੁਲਾਜ਼ਮ ਦਾ ਅਣਪਛਾਤਿਆਂ ਨੇ ਕੀਤਾ ਕ.ਤਲ; ਪਿੰਡ ‘ਚ ਸਹਿਮ ਦਾ ਮਾਹੌਲ

0
1032

ਕਪੂਰਥਲਾ/ਨਡਾਲਾ, 1 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦੇਰ ਰਾਤ ਥਾਣਾ ਸੁਭਾਨਪੁਰ ਦੇ ਪਿੰਡ ਦਿਆਲਪੁਰ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਬਲਵੰਤ ਸਿੰਘ ਨਾਂ ਦੇ ਵਿਅਕਤੀ ਦਾ ਕਤਲ ਕਰ ਦੇਣ ਦਾ ਸਮਾਚਾਰ ਮਿਲਿਆ ਹੈ।

ਮ੍ਰਿਤਕ ਵਿਅਕਤੀ ਬੈਂਕ ‘ਚੋਂ ਰਿਟਾਇਰਡ ਮੁਲਾਜ਼ਮ ਸੀ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਭਾਨਪੁਰ ਹਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਸਦੀ ਲਾਸ਼ ਪੋਸਟਮਾਰਟਮ ਲਈ ਕਪੂਰਥਲਾ ਵਿਖੇ ਰਖਵਾ ਦਿੱਤੀ ਹੈ। ਇਸ ਘਟਨਾ ਨਾਲ ਇਲਾਕੇ ‘ਚ ਸਹਿਮ ਦਾ ਮਾਹੌਲ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)