ਰੂਪਨਗਰ/ਮੋਰਿੰਡਾ, 5 ਦਸੰਬਰ | ਇਥੋਂ ਦੇ ਨਜ਼ਦੀਕੀ ਪਿੰਡ ਸਰਹਾਣਾ ਵਿਖੇ ਇਕ ਨੌਜਵਾਨ ਦੀ ਹਾਦਸੇ ‘ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਦਾ 10 ਦਿਨ ਪਹਿਲਾਂ ਹੀ ਪਿੰਡ ਰੁੜਕੀ ਹੀਰਾਂ ਦੀ ਕੁੜੀ ਨਾਲ ਵਿਆਹ ਹੋਇਆ ਸੀ। ਉਸ ਨੂੰ ਲੈਣ ਲਈ ਉਹ ਰੁੜਕੀ ਹੀਰਾਂ ਜਾ ਰਿਹਾ ਸੀ ਕਿ ਉਸ ਦੀ ਕਾਰ ਬੇਕਾਬੂ ਹੋਣ ਨਾਲ ਮੰਦਭਾਗਾ ਹਾਦਸਾ ਵਾਪਰ ਗਿਆ, ਜਿਸ ਨੇ ਉਸ ਦੀ ਜਾਨ ਲੈ ਲਈ।
ਜਾਣਕਾਰੀ ਅਨੁਸਾਰ ਹਾਦਸਾ ਹੋਣ ਉਪਰੰਤ ਲੋਕਾਂ ਵੱਲੋਂ ਉਸ ਨੂੰ ਕਾਰ ਵਿਚੋਂ ਬਾਹਰ ਕੱਢਿਆ ਗਿਆ ਅਤੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੋਂ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਥਾਣਾ ਸਦਰ ਮੋਰਿੰਡਾ ਦੇ ਐੱਸ. ਐੱਚ. ਓ. ਇੰਸ. ਸਿਮਰਨਜੀਤ ਸਿੰਘ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੋਪੜ ਭੇਜ ਦਿੱਤੀ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੇਖੋ ਵੀਡੀਓ
https://www.facebook.com/punjabibulletin/videos/703755981702858
ਇਸ ਸਬੰਧੀ ਗੁਰਿੰਦਰ ਸਿੰਘ ਭੰਗੂ ਰੁੜਕੀ ਨੇ ਦੱਸਿਆ ਕਿ ਜਗਦੀਪ ਸਿੰਘ ਦਾ ਵਿਆਹ ਉਨ੍ਹਾਂ ਦੀ ਭਤੀਜੀ ਨਾਲ 10 ਦਿਨ ਪਹਿਲਾਂ ਹੋਇਆ ਸੀ। ਉਨ੍ਹਾਂ ਕਿਹਾ ਕਿ ਅਜੇ ਤਾਂ ਕੁੜੀ ਦੀ ਮਹਿੰਦੀ ਵੀ ਨਹੀਂ ਸੀ ਉਤਰੀ ਕਿ ਦੋਵੇਂ ਪਰਿਵਾਰਾਂ ਦੀਆਂ ਸਾਰੀਆਂ ਸੱਧਰਾਂ ਮਿੱਟੀ ਵਿਚ ਮਿਲ ਗਈਆਂ।