ਕਰਣੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਦਾ ਕਤਲ, ਗੋਗਾਮੇੜੀ ਨੂੰ ਬਦਮਾਸ਼ਾਂ ਨੇ ਘਰ ਵੜ ਕੇ ਮਾਰੀਆਂ ਗੋਲ਼ੀਆਂ

0
1210

ਰਾਜਸਥਾਨ, 5 ਦਸੰਬਰ| ਰਾਜਸਥਾਨ ਤੋਂ ਦਿਲ ਨੂੰ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਕਰਣੀ ਸੈਨਾ ਦੇ ਪ੍ਰਮੁੱਖ ਸੁਖਦੇਵ ਸਿੰਘ ਗੋਗਾਮੇੜੀ ਦੀ ਘਰ ਵਿਚ ਵੜ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਦਮਾਸ਼ਾਂ ਨੇ ਉਨ੍ਹਾਂ ਦੇ ਘਰ ਵੜ ਕੇ ਕਈ ਗੋਲ਼ੀਆਂ ਮਾਰ ਕੇ ਗੋਗਾਮੇੜੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਸੁਖਦੇਵ ਸਿੰਘ ਗੋਗਾਮੇੜੀ ਦੇ ਘਰ ਬਾਹਰ ਸਕੂਟਰ ਸਵਾਰ ਦੋ ਅਣਪਛਾਤੇ ਬੰਦੇ ਆਏ, ਜਿਨ੍ਹਾਂ ਨੇ ਆਉਂਦਿਆਂ ਹੀ ਫਾਇਰਿੰਗ ਸ਼ੁਰੂ ਕਰ ਦਿਤੀ। ਗੋਲ਼ੀਆਂ ਲੱਗਣ ਤੋਂ ਬਾਅਦ ਕਰਣੀ ਸੈਨਾ ਪ੍ਰਮੁੱਖ ਤੇ ਉਸਦੇ ਦੋ ਸਾਥੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਜਾ ਕੇ ਉਨ੍ਹਾਂ ਨੇ ਦਮ ਤੋੜ ਦਿੱਤਾ।

ਕੇਂਦਰੀ ਮੰਤਰੀ ਤੇ ਭਾਜਪਾ ਨੇਤਾ ਗੇਜੇਂਦਰ ਸਿੰਘ ਸ਼ੇਖਾਵਤ ਨੇ ਘਟਨਾ ਉਤੇ ਦੁੱਖ ਤੇ ਹੈਰਾਨੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨੂੰ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਨ ਤੇ ਦੋਸ਼ੀਆਂ ਦੀ ਜਲਦੀ ਗ੍ਰਿਫਤਾਰੀ ਲਈ ਕਿਹਾ ਹੈ।