ਆਸਟ੍ਰੇਲੀਆ ‘ਚ ਕਾਰ ਹਾਦਸੇ ‘ਚ ਭਾਰਤੀ ਨੌਜਵਾਨ ਦੀ ਦਰਦਨਾਕ ਮੌ.ਤ, ਖੁਸ਼ਦੀਪ ਸਿੰਘ ਦੇ ਘਰ ਪਸਰੀ ਸੋਗ ਦੀ ਲਹਿਰ

0
680

ਨਵੀਂ ਦਿੱਲੀ, 6 ਦਸੰਬਰ | ਵਿਦੇਸ਼ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਭਾਰਤੀ ਵਿਦਿਆਰਥੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਖੁਸ਼ਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਰੇਤ ਰਾਤ ਪਾਮਰਸ ਰੋਡ ‘ਤੇ ਗੱਡੀ ਚਲਾ ਰਿਹਾ ਸੀ ਕਿ ਬੇਕਾਬੂ ਹੋ ਕੇ ਗੱਡੀ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਦਰਦਨਾਕ ਮੌਤ ਹੋ ਗਈ।

ਹਾਲਾਂਕਿ ਹਾਦਸੇ ਦਾ ਸਹੀ ਕਾਰਨ ਅਜੇ ਵੀ ਜਾਂਚ ਅਧੀਨ ਹੈ। ਪੁਲਿਸ ਨੇ ਘਟਨਾ ਸਮੇਂ ਮੌਜੂਦ ਲੋਕਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਸਹੀ ਪਤਾ ਲੱਗ ਸਕੇ। ਇਸ ਹਾਦਸੇ ਨੇ ਮ੍ਰਿਤਕ ਦੀ ਪਤਨੀ ਜਪਨੀਤ ਕੌਰ ਨੂੰ ਝੰਜੋੜ ਕੇ ਰੱਖ ਦਿੱਤਾ, ਜੋ ਕਿ ਪਿਛਲੇ ਸਾਲ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਆਸਟ੍ਰੇਲੀਆ ਆਈ ਸੀ। ਜਪਨੀਤ ਨੇ ਆਪਣੇ ਪਤੀ ਦੀ ਲਾਸ਼ ਨੂੰ ਘਰ ਵਾਪਸ ਭੇਜਣ ਲਈ ਫੰਡ ਇਕੱਠਾ ਕਰਨ ਵਾਲੇ ਪੇਜ ਰਾਹੀਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ।