ਅਮਰੀਕਾ ‘ਚ ਭਾਰਤੀ ਮੂਲ ਦੇ ਕਾਰੋਬਾਰੀ ਦਾ ਗੋ.ਲੀ ਮਾਰ ਕੇ ਮ.ਰਡਰ, ਹਮਲਾਵਰ ਨੇ ਖੁਦ ਨੂੰ ਵੀ ਮਾ.ਰੀ ਗੋ.ਲੀ

0
854

ਅਮਰੀਕਾ, 7 ਦਸੰਬਰ | ਅਮਰੀਕਾ ਦੇ ਉੱਤਰੀ ਕੈਰੋਲੀਨਾ ਸੂਬੇ ਦੇ ਨਿਊਪੋਰਟ ਸ਼ਹਿਰ ਵਿਚ ਭਾਰਤੀ ਮੂਲ ਦੇ 46 ਸਾਲ ਦੇ ਕਾਰੋਬਾਰੀ ਦਾ ਗੋਲੀ ਮਾਰ ਕੇ ਮਰਡਰ ਕਰ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਹਮਲਾਵਰ ਨੇ ਵੀ ਕਮਰੇ ‘ਚ ਬੰਦ ਹੋ ਕੇ ਖੁਦ ਨੂੰ ਗੋਲੀ ਮਾਰ ਲਈ, ਜਿਸ ਤੋਂ ਬਾਅਦ ਉਸ ਦੀ ਵੀ ਮੌਤ ਹੋ ਗਈ। ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਉਨ੍ਹਾਂ ਨੇ ਮੋਟਲ ਅੰਦਰ ਸਤਯੇਨ ਨਾਇਕ ਨਾਂ ਦਾ ਵਿਅਕਤੀ ਜ਼ਖਮੀ ਹਾਲਤ ‘ਚ ਪਿਆ ਦੇਖਿਆ, ਜਿਸ ਦੇ ਸਰੀਰ ‘ਤੇ ਗੋਲੀਆਂ ਦੇ ਨਿਸ਼ਾਨ ਸਨ।

ਮੁਖੀ ਕੀਥ ਲੁਈਸ ਨੇ ਕਿਹਾ ਕਿ ਰਾਤ 10 ਵਜੇ ਤੋਂ ਥੋੜ੍ਹੀ ਦੇਰ ਬਾਅਦ, 911 ਸੈਂਟਰ ਨੂੰ ਇਕ ਕਾਲ ਆਈ ਕਿ ਇਕ ਵਿਅਕਤੀ ਹੋਸਟਸ ਹਾਊਸ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਇਕ ਹੋਰ ਕਾਲ ਆਈ ਕਿ ਇਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ ਹੈ।

ਕਰਮਚਾਰੀ ਗੋਲੀਬਾਰੀ ਤੋਂ ਬਾਅਦ ਨਾਇਕ ਨੂੰ ਕਾਰਟਰੇਟ ਹੈਲਥ ਕੇਅਰ ਲੈ ਗਏ, ਜਿਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਐਸਆਰਟੀ ਟੀਮ ਨੇ ਕੇਲਮ (59) ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਪਰ ਉਹ ਨਹੀਂ ਮੰਨਿਆ ਅਤੇ ਆਪਣੇ-ਆਪ ਨੂੰ ਗੋਲੀ ਮਾਰ ਲਈ।