ਹੁਸ਼ਿਆਰਪੁਰ, 10 ਦਸੰਬਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਸੂਹਾ ‘ਚ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 2 ਐਕਟਿਵਾ ਸਵਾਰਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਗੁਰਦਾਸਪੁਰ ਜ਼ਿਲੇ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ ਜੋ ਐਕਟਿਵਾ ‘ਤੇ ਅੰਮ੍ਰਿਤਸਰ ਲਈ ਰਵਾਨਾ ਹੋਏ ਸਨ। ਮ੍ਰਿਤਕ ਐਕਟਿਵਾ ਸਵਾਰ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਗੁਰਦੀਪ ਵਾਸੀ ਭੀਨੀ, ਪ੍ਰੇਮ ਸਿੰਘ ਪੁੱਤਰ ਸਰਦਾਰਾ ਸਿੰਘ ਵਜੋਂ ਹੋਈ ਹੈ।
ਪਰਮਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪ੍ਰੇਮ ਸਿੰਘ ਦੀ ਜ਼ਖਮੀ ਹਾਲਤ ‘ਚ ਦਸੂਹਾ ਲਿਜਾਂਦੇ ਹੋਏ ਰਸਤੇ ‘ਚ ਮੌਤ ਹੋ ਗਈ। ਜਾਂਚ ਦੌਰਾਨ ਉਨ੍ਹਾਂ ਕਿਹਾ ਕਿ ਜਿਵੇਂ ਹੀ ਮ੍ਰਿਤਕ ਐਕਟਿਵਾ ਚਾਲਕ ਪਰਮਜੀਤ ਸਿੰਘ ਪੁੱਤਰ ਗੁਰਦੀਪ ਅਤੇ ਪ੍ਰੇਮ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਦਸੂਹਾ ਤੋਂ ਕਰੀਬ 4 ਕਿਲੋਮੀਟਰ ਦੂਰ ਨੈਸ਼ਨਲ ਹਾਈਵੇ ‘ਤੇ ਤੇਲ ਪਾਉਂਦੇ ਹੋਏ ਹਾਈਵੇ ‘ਤੇ ਚੜ੍ਹੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਇਨੋਵਾ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਇਨੋਵਾ ਚਾਲਕ ਫਰਾਰ ਹੋ ਗਿਆ। ਦਸੂਹਾ ਪੁਲਿਸ ਨੇ ਕਾਰਵਾਈ ਕਰਦਿਆਂ ਇਨੋਵਾ ਚਾਲਕ ਬਲਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਝਿੰਗੜਾ ਦਸੂਹਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ.ਐਸ.ਆਈ ਜਸਵੀਰ ਸਿੰਘ ਨੇ ਦੱਸਿਆ ਕਿ ਹਾਈਵੇ ‘ਤੇ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਦਸੂਹਾ ਦੇ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ। ਪਰਿਵਾਰ ਵਾਲਿਆਂ ਨੂੰ ਵੀ ਸੂਚਿਤ ਕਰ ਦਿੱਤਾ ਹੈ।







































