ਮੁਕਤਸਰ : ਟਰੱਕ ਨੇ ਕਾਰ ਨੂੰ ਮਾਰੀ ਭਿਆਨਕ ਟੱਕਰ, 2 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਹਾਦਸੇ ‘ਚ ਮੌ.ਤ, ਸ਼ੇਰਵਾਨੀ ਵਾਪਸ ਕਰਕੇ ਆ ਰਿਹਾ ਸੀ ਘਰ

0
4116

ਮੁਕਤਸਰ, 15 ਦਸੰਬਰ | ਬਠਿੰਡਾ-ਮੁਕਤਸਰ ਰੋਡ ‘ਤੇ ਸਵੇਰੇ ਟਰੱਕ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦਾ ਅਜੇ 2 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਆਪਣੀ ਵਿਆਹ ਵਾਲੀ ਸ਼ੇਰਵਾਨੀ ਵਾਪਸ ਕਰਕੇ ਘਰ ਪਰਤ ਰਿਹਾ ਸੀ ਕਿ ਹਾਦਸਾ ਵਾਪਰ ਗਿਆ ਤੇ ਉਸ ਦੀ ਜਾਨ ਚਲੀ ਗਈ।

ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਕੋਟਭਾਈ ਹਲਕਾ ਗਿੱਦੜਬਾਹਾ ਦਾ ਰਹਿਣ ਵਾਲਾ ਸੀ। ਖਬਰ ਹੈ ਕਿ ਜਦੋਂ ਉਹ ਸ਼ੇਰਵਾਨੀ ਵਾਪਸ ਕਰਕੇ ਘਰ ਪਰਤ ਰਿਹਾ ਸੀ ਤਾਂ ਰਸਤੇ ਵਿਚ ਹੀ ਉਸਦੀ ਗੱਡੀ ਪੰਕਚਰ ਹੋ ਗਈ ਅਤੇ ਉਸ ਦੀ ਟਰੱਕ ਨਾਲ ਟੱਕਰ ਹੋ ਗਈ ਤੇ ਹਾਦਸਾ ਵਾਪਰ ਗਿਆ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)