ਤਰਨਤਾਰਨ, 22 ਦਸੰਬਰ | ਸੀਐਮ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਵੱਲੋਂ ਗੈਂਗਸਟਰਾਂ ‘ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਤਰਨਤਾਰਨ ਵਿਚ ਦੇਰ ਰਾਤ ਪੁਲਿਸ ਐਨਕਾਊਂਟਰ ਹੋਇਆ। ਇਥੇ ਪੁਲਿਸ ਦੀ ਸੀਆਈਏ ਸਟਾਫ ਦੀ ਟੀਮ ਤੇ ਗੈਂਗਸਟਰ ਤੇ ਉਸ ਦੇ ਸਾਥੀ ਵਿਚ ਫਾਇਰਿੰਗ ਹੋਈ, ਜਿਸ ਵਿਚ ਗੈਂਗਸਟਰ ਨੂੰ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਸ ਨੂੰ ਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਫੜ ਲਿਆ। ਗੈਂਗਸਟਰ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ।
ਫੜੇ ਗਏ ਗੈਂਗਸਟਰ ਦੀ ਪਛਾਣ ਚਰਨਜੀਤ ਉਰਫ ਰਾਜੂ ਸ਼ੂਟਰ ਵਾਸੀ ਪਿੰਡ ਸੰਘਾ ਵਜੋਂ ਹੋਈ ਹੈ ਜਦੋਂਕਿ ਉਸ ਦੇ ਸਾਥੀ ਦੀ ਪਛਾਣ ਪਰਮਿੰਦਰਦੀਪ ਸਿੰਘ ਵਾਸੀ ਈਬਣ ਵਜੋਂ ਹੋਈ ਹੈ। ਬੀਤੀ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਜੂ ਸ਼ੂਟਰ ਆਪਣੇ ਸਾਥੀ ਸਣੇ ਬਾਈਕ ‘ਤੇ ਸਵਾਰ ਹੋ ਕੇ ਕਿਸੇ ਵਾਰਦਾਨ ਨੂੰ ਅੰਜਾਮ ਦੇਣ ਲਈ ਇਲਾਕੇ ਵਿਚ ਘੁੰਮ ਰਿਹਾ ਹੈ, ਜਿਸ ਤੋਂ ਬਾਅਦ ਗੁਰਦੁਆਰਾ ਬੀੜ ਸਾਹਿਬ ਤੋਂ ਪਿੰਡ ਕਸੇਲ ਨੂੰ ਜਾਣ ਵਾਲੀ ਸੜਕ ‘ਤੇ ਨਾਕਾਬੰਦੀ ਕੀਤੀ ਗਈ, ਜਿਸ ਦੌਰਾਨ ਬਾਈਕ ‘ਤੇ ਸਵਾਰ 2 ਲੋਕਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਦੋਵਾਂ ਨੇ ਪੁਲਿਸ ‘ਤੇ 4 ਗੋਲੀਆਂ ਚਲਾਈਆਂ। ਇਸ ‘ਤੇ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿਚ ਇਕ ਗੈਂਗਸਟਰ ਨੂੰ 2 ਗੋਲੀਆਂ ਲੱਗੀਆਂ।
ਵੇਖੋ ਵੀਡੀਓ
ਦੱਸ ਦਈਏ ਕਿ ਗੈਂਗਸਟਰ ਰਾਜੂ ਸ਼ੂਟਰ ‘ਤੇ 8 ਮਾਮਲੇ ਪਹਿਲਾਂ ਤੋਂ ਹੀ ਦਰਜ ਹਨ। ਉਸ ਨੇ 2 ਮਹੀਨੇ ਪਹਿਲਾਂ ਪਿੰਡ ਧੋਟੀਆ ਵਿਚ ਸਰਕਾਰੀ ਬੈਂਕ ਲੁੱਟਣ ਵਿਚ ਅਸਫਲ ਰਹਿਣ ‘ਤੇ ਪੰਜਾਬ ਪੁਲਿਸ ਦੇ ਏਐੱਸਆਈ ਬਲਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਸੀ। ਡੀਐੱਸਪੀ ਤਰਸੇਮ ਮਸੀਹ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਪੁਲਿਸ ਦੀਆਂ ਗੱਡੀਆਂ ‘ਤੇ ਵੀ 2 ਗੋਲੀਆਂ ਲੱਗੀਆਂ ਹਨ ਜਦੋਂਕਿ 2 ਪੁਲਿਸ ਮੁਲਾਜ਼ਮ ਵਾਲ-ਵਾਲ ਬਚੇ ਹਨ।
ਵੇਖੋ ਵੀਡੀਓ
https://www.facebook.com/punjabibulletinworld/videos/870895061189518