ਕਰਨਾਲ, 25 ਦਸੰਬਰ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ ਦੇ ਟੈਕਸਾਸ ਵਿਚ ਭਾਰਤੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਤਿਨ ਮਿੱਤਰ (30) ਵਾਸੀ ਪਿੰਡ ਕੋਹੜ ਕਰਨਾਲ, ਹਰਿਆਣਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਨੌਜਵਾਨ ਡੇਢ ਸਾਲ ਪਹਿਲਾਂ ਵਰਕ ਪਰਮਿਟ ‘ਤੇ ਵਿਦੇਸ਼ ਗਿਆ ਸੀ। ਹੁਣ ਨਵੇਂ ਸਾਲ ‘ਤੇ ਕੰਪਨੀ ਦਾ ਡਾਇਰੈਕਟਰ ਬਣਨ ਵਾਲਾ ਸੀ। ਮੌਜੂਦਾ ਸਮੇਂ ਉਹ ਕੰਪਨੀ ਵਿਚ ਮੈਨੇਜਰ ਦੇ ਅਹੁਦੇ ‘ਤੇ ਤਾਇਨਾਤ ਸੀ।
ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪੂਰੇ ਪਿੰਡ ਵਿਚ ਮਾਤਮ ਛਾ ਗਿਆ ਹੈ। ਪਰਿਵਾਰ ਨੂੰ ਬੀਤੀ ਰਾਤ ਅਮਰੀਕਾ ਤੋਂ ਫੋਨ ਆਇਆ ਕਿ ਨਿਤਿਨ ਦੀ ਗੱਡੀ ਟੈਕਸਾਸ ਸ਼ਹਿਰ ਵਿਚ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।




































