ਅਬੋਹਰ, 25 ਦਸੰਬਰ | ਅਬੋਹਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਪਿੰਡ ਕੀਕਰ ਖੇੜਾ ਵਿਖੇ ਮਲੂਕਪੁਰਾ ਮਾਈਨਰ ਵਿਚ ਵੱਡਾ ਪਾੜ ਪੈ ਗਿਆ। ਇਸ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ਵਿਚ ਡੁੱਬ ਕੇ ਤਬਾਹ ਹੋ ਗਈ। ਲੋਕਾਂ ਨੇ ਇਸ ਸਬੰਧੀ ਸਰਕਾਰੀ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਇਹ ਪਾੜ ਲਗਭਗ 80 ਫੁੱਟ ਦਾ ਹੈ, ਜਿਸ ਵਿਚੋਂ ਪਾਣੀ ਨਿਕਲ ਕੇ ਖੇਤਾਂ ਵਿਚ ਜਾ ਵੜਿਆ। ਇਸ ਕਾਰਨ ਫ਼ਸਲਾਂ ਨੂੰ ਕਾਫੀ ਨੁਕਸਾਨ ਹੋਇਆ। ਫਿਲਹਾਲ ਇਸ ਦੀ ਜਾਣਕਾਰੀ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਆਏ ਹੜ੍ਹਾਂ ਦੀ ਮਾਰ ਵੀ ਇਸੇ ਪਿੰਡ ਨੇ ਹੰਢਾਈ ਸੀ, ਜਿਸ ਵਿਚ ਕਿਸਾਨਾਂ ਦੀ ਸਾਰੀ ਫ਼ਸਲ ਤਬਾਹ ਹੋ ਗਈ ਸੀ।