ਨਵੀਂ ਦਿੱਲੀ, 25 ਦਸੰਬਰ | ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਬਾਕਸਿੰਗ ਡੇ ਟੈਸਟ 26 ਦਸੰਬਰ ਤੋਂ ਸੈਂਚੂਰੀਅਨ ਵਿਚ ਖੇਡਿਆ ਜਾਵੇਗਾ। ਪਹਿਲੇ ਦਿਨ ਦੀ ਗੱਲ ਕਰੀਏ ਤਾਂ ਕ੍ਰਿਕਟ ਪ੍ਰਸ਼ੰਸਕਾਂ ਲਈ ਕੋਈ ਚੰਗੀ ਖ਼ਬਰ ਨਹੀਂ ਹੈ। ਪਹਿਲੇ ਦਿਨ ਯਾਨੀ 26 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤੂਫਾਨ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸ ਤਰ੍ਹਾਂ ਟੈਸਟ ਮੈਚ ਦੇ ਪਹਿਲੇ ਦਿਨ ਪ੍ਰਸ਼ੰਸਕਾਂ ਨੂੰ ਨਿਰਾਸ਼ ਹੋਣਾ ਪੈ ਸਕਦਾ ਹੈ।
ਹਾਲਾਂਕਿ ਟੈਸਟ ਮੈਚ ਦੇ ਦੂਜੇ ਦਿਨ ਮੌਸਮ ਦੀ ਸਥਿਤੀ ਥੋੜ੍ਹੀ ਬਿਹਤਰ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 27 ਦਸੰਬਰ ਨੂੰ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। ਨਾਲ ਹੀ 21 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਟੈਸਟ ਮੈਚ ਦੇ ਤੀਜੇ ਦਿਨ ਯਾਨੀ 28 ਦਸੰਬਰ ਨੂੰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਆਸਮਾਨ ਬੱਦਲਵਾਈ ਵਾਲਾ ਰਹੇਗਾ। ਫਿਰ ਜੇਕਰ ਚੌਥੇ ਦਿਨ ਦੀ ਗੱਲ ਕਰੀਏ ਤਾਂ ਸੈਂਚੂਰੀਅਨ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਬਹੁਤੀ ਬਾਰਿਸ਼ ਨਹੀਂ ਹੋਵੇਗੀ।
ਮੌਸਮ ਵਿਭਾਗ ਮੁਤਾਬਕ ਟੈਸਟ ਮੈਚ ਦੇ ਪੰਜਵੇਂ ਦਿਨ ਯਾਨੀ 30 ਦਸੰਬਰ ਨੂੰ ਸੈਂਚੂਰੀਅਨ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਆਸਮਾਨ ਸਾਫ ਰਹੇਗਾ। ਹਾਲਾਂਕਿ ਤੇਜ਼ ਹਵਾਵਾਂ ਦੇ ਨਾਲ-ਨਾਲ ਕੁਝ ਗਰਜ਼-ਤੂਫ਼ਾਨ ਵੀ ਹੋ ਸਕਦਾ ਹੈ ਪਰ ਮੀਂਹ ਦੇ ਟੈਸਟ ਵਿਚ ਵਿਘਨ ਪਾਉਣ ਦੀ ਕੋਈ ਸੰਭਾਵਨਾ ਨਹੀਂ ਹੈ।