ਮਾਨਸਾ ਦੇ ਮੂਸਾ ਪਿੰਡ ‘ਚ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਦਿੱਤੀ ਜਾ.ਨ, 10 ਲੱਖ ਸਿਰ ਚੜ੍ਹਿਆ ਸੀ ਕਰਜ਼ਾ

0
1983

ਬਠਿੰਡਾ/ਮਾਨਸਾ, 27 ਦਸੰਬਰ | ਇਥੋਂ ਦੇ ਪਿੰਡ ਮੂਸਾ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਇਕ 32 ਸਾਲ ਦੇ ਕਿਸਾਨ ਨੇ ਜਾਨ ਦੇ ਦਿੱਤੀ। ਮ੍ਰਿਤਕ 10 ਲੱਖ ਰੁਪਏ ਦਾ ਕਰਜ਼ਦਾਰ ਸੀ ਅਤੇ 2 ਏਕੜ ਜ਼ਮੀਨ ਦਾ ਮਾਲਕ ਸੀ।

ਕਿਸਾਨ ਗੁਰਪ੍ਰੀਤ ਸਿੰਘ ਵਾਸੀ ਪਿੰਡ ਮੂਸੇ ਦੇ ਪਰਿਵਾਰ ਨੇ ਦੱਸਿਆ ਕਿ ਗੁਰਪ੍ਰੀਤ ਦੀ ਮਾਤਾ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ। ਉਸ ਦੇ ਇਲਾਜ ‘ਤੇ ਕਾਫੀ ਪੈਸਾ ਖਰਚ ਹੋਇਆ ਸੀ, ਜਿਸ ਕਾਰਨ ਗੁਰਪ੍ਰੀਤ ਸਿਰ ਕਰਜ਼ਾ ਚੜ੍ਹ ਗਿਆ ਸੀ। ਇਸ ਕਰਜ਼ੇ ਤੋਂ ਮੁਕਤੀ ਲਈ ਗੁਰਪ੍ਰੀਤ ਨੇ ਕੁਝ ਮਹੀਨੇ ਪਹਿਲਾਂ ਬੈਂਕ ਤੋਂ ਕਰਜ਼ਾ ਲੈ ਕੇ ਟਰੈਕਟਰ ਖਰੀਦਿਆ ਸੀ ਪਰ ਇਹ ਕੰਮ ਨਹੀਂ ਚੱਲਿਆ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗਾ।

ਮ੍ਰਿਤਕ ਕਿਸਾਨ ਦੀ ਪਤਨੀ ਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਸਦਰ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, 7 ਸਾਲ ਦਾ ਪੁੱਤਰ ਅਤੇ ਬਜ਼ੁਰਗ ਪਿਤਾ ਛੱਡ ਗਿਆ ਹੈ।