ਕੈਨੇਡਾ ‘ਚ 1 ਹੋਰ ਪੰਜਾਬੀ ਨੌਜਵਾਨ ਦੀ ਦਰਦਨਾਕ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਕਰਨਵੀਰ ਸਿੰਘ

0
960

ਫਰੀਦਕੋਟ, 30 ਦਸੰਬਰ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ 21 ਸਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਰਨਵੀਰ ਵਿਨੀਪੈੱਗ ’ਚ ਰਹਿੰਦਾ ਸੀ। ਉਹ ਡੇਢ ਸਾਲ ਪਹਿਲਾਂ ਵਿਦੇਸ਼ ਗਿਆ ਸੀ।

ਕਰਨਵੀਰ ਸਿੰਘ ਦੀ ਸਿਹਤ ਵਿਗੜ ਗਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਸ਼ਹਿਰ ’ਚ ਸੋਗ ਦੀ ਲਹਿਰ ਦੌੜ ਗਈ। ਉਸ ਦੇ ਮਾਪਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ।

ਵੇਖੋ ਵੀਡੀਓ

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)