ਲੁਧਿਆਣਾ, 6 ਜਨਵਰੀ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਹਵਸ ‘ਚ ਅੰਨ੍ਹੇ ਨੌਜਵਾਨ ਨੇ 15 ਸਾਲ ਦੀ ਨਾਬਾਲਗ ਲੜਕੀ ਦੀ ਇੱਜ਼ਤ ਲੁੱਟ ਲਈ l ਇਸ ਮਾਮਲੇ ‘ਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਲੜਕੀ ਦੀ ਸ਼ਿਕਾਇਤ ਉਤੇ ਗੁਆਂਢ ਵਿਚ ਰਹਿਣ ਵਾਲੇ ਪਰਵਿੰਦਰ ਸਿੰਘ 24 ਖਿਲਾਫ ਜਬਰ-ਜ਼ਨਾਹ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਰਵਿੰਦਰ ਸਿੰਘ ਦੀ ਤਲਾਸ਼ ਵਿਚ ਛਾਪੇਮਾਰੀ ਕਰ ਰਹੀ ਹੈ, ਜਲਦੀ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਲੜਕੀ ਨੇੜੇ ਦੇ ਹੀ ਇਕ ਮੈਡੀਕਲ ਸਟੋਰ ‘ਤੇ ਕੰਮ ਕਰਦੀ ਹੈ l ਕੁਝ ਸਮੇਂ ਤੋਂ ਮੁਲਜ਼ਮ ਦੀ ਲੜਕੀ ਨਾਲ ਦੋਸਤੀ ਹੋਈ ਸੀ। ਨਾਬਾਲਿਗਾ ਨੇ ਦੱਸਿਆ ਕਿ ਉਹ ਘਰ ਵਿਚ ਇਕੱਲੀ ਸੀ। ਇਸੇ ਦੌਰਾਨ ਪਰਵਿੰਦਰ ਸਿੰਘ ਜ਼ਬਰਦਸਤੀ ਘਰ ਅੰਦਰ ਆ ਗਿਆ ਅਤੇ ਬਲਾਤਕਾਰ ਕੀਤਾ l ਇਸ ਤੋਂ ਬਾਅਦ ਮੁਲਜ਼ਮ ਲੜਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਫਰਾਰ ਹੋ ਗਿਆ। ਉਧਰੋਂ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਕਿਹਾ ਕਿ ਮੁਲਜ਼ਮ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ l