ਚੰਡੀਗੜ੍ਹ, 7 ਜਨਵਰੀ | ਪੰਜਾਬ ‘ਚ ਕੜਾਕੇ ਦੀ ਠੰਡ ਨੇ ਲੋਕਾਂ ਦੇ ਕੱਢੇ ਵੱਟ ਦਿੱਤੇ ਹਨ। ਕਈ ਜ਼ਿਲ੍ਹਿਆਂ ‘ਚ ਠੰਡ ਦਾ ਰਿਕਾਰਡ ਟੁੱਟਿਆ ਹੈ। ਇਸ ਦੇ ਨਾਲ ਹੀ ਮੀਂਹ ਦਾ ਐਲਰਟ ਵੀ ਜਾਰੀ ਹੋਇਆ ਹੈ। ਕੱਲ ਤੋਂ ਪੰਜਾਬ ਵਿਚ ਮੀਂਹ ਦੀ ਐਂਟਰੀ ਹੋ ਸਕਦੀ ਹੈ। ਮੀਂਹ ਤੋਂ ਬਾਅਦ ਹੋਰ ਜ਼ਿਆਦਾ ਠੰਡ ਵਧੇਗੀ ਪਰ ਇਸ ਦੇ ਨਾਲ ਹੀ ਲੋਕਾਂ ਨੂੰ ਸੁੱਕੀ ਠੰਡ ਤੋਂ ਨਿਜਾਤ ਵੀ ਮਿਲੇਗੀ। ਕੱਲ ਤੋਂ ਮੀਂਹ ਦੇ ਨਾਲ-ਨਾਲ ਗੜੇ ਪੈਣ ਦੀ ਵੀ ਸੰਭਾਵਨਾ ਹੈ।
ਦੱਸ ਦਈਏ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਇਸ ਸਮੇਂ ਪੂਰੀ ਤਰ੍ਹਾਂ ਧੁੰਦ ਦੀ ਲਪੇਟ ਵਿਚ ਹਨ। ਇਥੋਂ ਦੇ ਕਈ ਸ਼ਹਿਰਾਂ ਵਿਚ ਵਿਜ਼ੀਬਿਲਟੀ 25 ਮੀਟਰ ਤੋਂ ਹੇਠਾਂ ਪਹੁੰਚ ਗਈ ਹੈ। ਸੀਤ ਲਹਿਰ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਕਰੀਬ 3 ਡਿਗਰੀ ਦਾ ਫਰਕ ਹੈ। ਅੱਜ ਵੀ ਧੁੱਪ ਨਿਕਲਣ ਦੀ ਕੋਈ ਉਮੀਦ ਨਹੀਂ ਹੈ। ਸੋਮਵਾਰ ਤੱਕ ਧੁੰਦ ਤੋਂ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਅਗਲੇ 2 ਦਿਨਾਂ ਵਿਚ ਮੀਂਹ ਪੈਣ ਦਾ ਐਲਰਟ ਜਾਰੀ ਹੋਇਆ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਅਤੇ ਪਟਿਆਲਾ, ਹਰਿਆਣਾ ਦੇ ਅੰਬਾਲਾ ਅਤੇ ਚੰਡੀਗੜ੍ਹ ਵਿਚ ਧੁੰਦ ਕਾਰਨ ਵਿਜ਼ੀਬਿਲਟੀ 25 ਮੀਟਰ ਤੱਕ ਪਹੁੰਚ ਗਈ ਹੈ, ਜਿਸ ਕਾਰਨ ਰੇਲ ਅਤੇ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਲੋਕਾਂ ਨੂੰ ਹਾਈਵੇਅ ‘ਤੇ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ ਅਤੇ ਆਉਣ ਵਾਲੇ ਘੰਟਿਆਂ ਵਿਚ ਧੁੰਦ ਹੋਰ ਵੀ ਸੰਘਣੀ ਹੋ ਸਕਦੀ ਹੈ।
ਧੁੰਦ ਕਾਰਨ ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਇਲਾਵਾ ਦੁਆਬੇ ਦੇ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਵਿਚ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਲਵੇ ਦੇ ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ।
ਵੇਖੋ ਵੀਡੀਓ
https://www.facebook.com/punjabibulletinworld/videos/278486234886190
ਵੇਖੋ ਵੀਡੀਓ