ਬ੍ਰੇਕਿੰਗ : ਸਲਮਾਨ ਖਾਨ ਦੇ ਫਾਰਮ ਹਾਊਸ ‘ਚ ਜ਼ਬਰਦਸਤੀ ਦਾਖਲ ਹੁੰਦੇ 2 ਨੌਜਵਾਨ ਗ੍ਰਿਫਤਾਰ, ਫਾਜ਼ਿਲਕਾ ਨਾਲ ਸਬੰਧਤ ਦੱਸੇ ਜਾ ਰਹੇ ਦੋਵੇਂ

0
1377

ਨਵੀਂ ਦਿੱਲੀ, 8 ਜਨਵਰੀ | ਐਕਟਰ ਸਲਮਾਨ ਖਾਨ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸਲਮਾਨ ਖਾਨ ਦੇ ਪਨਵੇਲ ਦੇ ਫਾਰਮ ਹਾਊਸ ‘ਤੇ 2 ਸ਼ੱਕੀ ਲੋਕਾਂ ਨੇ ਜ਼ਬਰਦਸਤੀ ਵੜਨ ਦੀ ਕੋਸ਼ਿਸ਼ ਕੀਤੀ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਲ ਹੀ ਦੋਵਾਂ ਦੀ ਆਈਡੀ ਵੀ ਫਰਜ਼ੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਨੌਜਵਾਨ ਫਾਜ਼ਿਲਕਾ ਦੇ ਰਹਿਣ ਵਾਲੇ ਹਨ। ਪੁਲਿਸ ਮੁਤਾਬਕ ਮੁਲਜ਼ਮਾਂ ਨੇ ਸਲਮਾਨ ਖਾਨ ਦੇ ਫਾਰਮ ਹਾਊਸ ਦੀਆਂ ਤਾਰਾਂ ਤੋੜ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਸਮੇਂ ਮੁਲਜ਼ਮਾਂ ਨੇ ਸਲਮਾਨ ਖਾਨ ਦੇ ਫਾਰਮ ਹਾਊਸ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਉਸ ਵੇਲੇ ਉਹ ਉਥੇ ਮੌਜੂਦ ਨਹੀਂ ਸੀ ਪਰ ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਖੁਦ ਨੂੰ ਸਲਮਾਨ ਖਾਨ  ਦਾ ਫੈਨ ਦੱਸਿਆ ਹੈ।

ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅਜੇ ਕੁਮਾਰ ਗਿੱਲ ਤੇ ਗੁਰਸੇਵਕ ਵਜੋਂ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਸਲਮਾਨ ਖਾਨ ਦੇ ਫਾਰਮ ਹਾਊਸ ਵਿਚ ਵੜ੍ਹਨ ਦੇ ਉਨ੍ਹਾਂ ਦੇ ਮਨਸੂਬੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।