ਮੋਗਾ : ਇੰਸਟਾਗ੍ਰਾਮ ‘ਤੇ ਰੀਲਾਂ ਪਾਉਣ ਕਾਰਨ ਪਤਨੀ ਦਾ ਕੀਤਾ ਬੇਰਹਿਮੀ ਨਾਲ ਕ.ਤਲ, ਧੀ ਬੋਲੀ – ਮਾਂ ਦੇ ਸਨ ਨਾਜਾਇਜ਼ ਸਬੰਧ

0
1667

ਮੋਗਾ, 8 ਜਨਵਰੀ | ਪਿੰਡ ਬਹੋਨਾ ‘ਚ ਕੱਲ ਪਤਨੀ ਦੇ ਚਰਿੱਤਰ ‘ਤੇ ਸ਼ੱਕ ਦੇ ਚੱਲਦਿਆਂ ਇਕ ਔਰਤ ਨੂੰ ਉਸ ਦੇ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਸੀ। ਇਸ ਹਮਲੇ ਵਿਚ ਜ਼ਖ਼ਮੀ ਔਰਤ ਦੀਆਂ ਦੋਵੇਂ ਬਾਹਾਂ ਅਤੇ ਸਿਰ ਬੁਰੀ ਤਰ੍ਹਾਂ ਫਟ ਗਿਆ ਤੇ ਉਸ ਦੀ ਇਕ ਅੱਖ ਵੀ ਬਾਹਰ ਆ ਗਈ ਸੀ।

ਪਿੰਡ ਵਾਸੀਆਂ ਨੇ ਜ਼ਖ਼ਮੀ ਔਰਤ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਜਿਥੇ ਡਾਕਟਰਾਂ ਨੇ ਔਰਤ ਦਾ ਇਲਾਜ ਕਰਨ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਅਤੇ ਫਰੀਦਕੋਟ ਵਿਖੇ ਇਲਾਜ ਦੌਰਾਨ ਔਰਤ ਸਰਬਜੀਤ ਕੌਰ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਔਰਤ ਦੇ ਪਤੀ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾ ਦੀ ਪੁੱਤਰੀ ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦੀ ਮਾਂ ਸਰਬਜੀਤ ਕੌਰ ਦੇ ਇਕ ਲੜਕੇ ਨਾਲ ਨਾਜਾਇਜ਼ ਸਬੰਧ ਸਨ ਅਤੇ ਘਟਨਾ ਵਾਲੇ ਦਿਨ ਉਹ ਉਨ੍ਹਾਂ ਦੇ ਘਰ ਸੀ ਅਤੇ ਪਿਤਾ ਨੇ ਮੁੰਡੇ ਉਤੇ ਹਮਲਾ ਕਰਨਾ ਸੀ ਪਰ ਅੱਗੇ ਮਾਂ ਆ ਗਈ, ਜਿਸ ਦੀ ਹਮਲੇ ਵਿਚ ਮੌਤ ਹੋ ਗਈ।

ਜਾਣਕਾਰੀ ਦਿੰਦਿਆਂ ਮੋਗਾ ਦੇ ਐੱਸਪੀਡੀ ਅਜੇ ਰਾਜ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਬਹੋਨਾ, ਮੋਗਾ ਦੀ ਰਹਿਣ ਵਾਲੀ ਸਰਬਜੀਤ ਕੌਰ ਨੂੰ ਉਸ ਦੇ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ। ਸਰਬਜੀਤ ਕੌਰ ਦੀ ਅੱਜ ਫਰੀਦਕੋਟ ਮੈਡੀਕਲ ਕਾਲਜ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਸਰਬਜੀਤ ਕੌਰ ਦਾ ਪਤੀ ਉਸ ਦੇ ਚਰਿੱਤਰ ਉਤੇ ਸ਼ੱਕ ਕਰਦਾ ਸੀ।

ਦੱਸ ਦਈਏ ਕਿ ਪਿੰਡ ਬਹੋਨਾ ਰੋ਼ਡ ਉਤੇ ਰਹਿੰਦੀ ਇਕ ਮਹਿਲਾ ਨੂੰ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਦਿੱਤਾ ਸੀ। ਮਹਿਲਾ ਦੇ ਹੱਥ ਤੇ ਗੁੱਟ ਬੁਰੀ ਤਰ੍ਹਾਂ ਤੋੜ ਦਿੱਤੇ ਸਨ। ਇਹੀ ਨਹੀਂ ਉਸਦੀ ਇਕ ਅੱਖ ਵੀ ਬਾਹਰ ਆ ਗਈ ਸੀ। ਮਹਿਲਾ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ।