ਮੋਹਾਲੀ ‘ਚ 3 ਹੋਰ ਮਰੀਜ਼ਾਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਐਕਟਿਵ ਮਾਮਲੇ ਘਟ ਕੇ 4 ਰਹਿ ਗਏ

0
963

ਐਸ ਏ ਐਸ ਨਗਰ. ਜ਼ਿਲ੍ਹੇ ਵਿੱਚ ਹਰ ਦਿਨ ਲੰਘਣ ਦੇ ਨਾਲ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਰਹੀ ਹੈ, ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਦੇ ਤੇਜ਼ੀ ਨਾਲ ਸੁਧਾਰ ਦਾ ਸੂਚਕ ਹੈ। ਇਹ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਵਿੱਚ ਤਿੰਨ ਮਹਿਲਾ ਮਰੀਜ਼ਾਂ ਨੂੰ ਛੁੱਟੀ ਮਿਲ ਗਈ। ਉਹ ਰੋਪੜ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ ਅਤੇ ਉਸੇ ਹਸਪਤਾਲ ਵਿੱਚ ਕੰਮ ਕਰ ਰਹੀਆਂ ਸਨ।

ਇਨ੍ਹਾਂ ਤਿੰਨਾਂ ਵਿਚੋਂ 2 ਖਰੜ ਨਾਲ ਸਬੰਧਤ ਹਨ, ਜਦਕਿ ਇਕ ਕੁਰਾਲੀ ਦੀ ਰਹਿਣ ਵਾਲੀ ਹੈ। ਹੁਣ ਜ਼ਿਲ੍ਹੇ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਘਟ ਕੇ 4 ਹੋ ਗਈ ਹੈ ਅਤੇ 105 ਵਿਚੋਂ 98 ਨੂੰ ਛੁੱਟੀ ਦਿੱਤੀ ਗਈ ਹੈ।