ਕਪੂਰਥਲਾ, 11 ਜਨਵਰੀ | ਕੈਨੇਡਾ ਤੋਂ ਇਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ। ਵਿਦੇਸ਼ ਵਿਚ ਖੇਡਣ ਗਏ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਰੀਬ 5 ਮਹੀਨੇ ਪਹਿਲਾਂ ਵੈਨਕੂਵਰ (ਕੈਨੇਡਾ) ਗਏ ਕਬੱਡੀ ਖਿਡਾਰੀ ਤਲਵਿੰਦਰ ਸਿੰਘ ਤਿੰਦਾ 31 ਸਾਲ ਵਾਸੀ ਪਿੰਡ ਸੰਗੋਵਾਲ ਜ਼ਿਲ੍ਹਾ ਕਪੂਰਥਲਾ ਦੀ ਮੌਤ ਹੋ ਗਈ।
ਪਰਿਵਾਰ ਨੇ ਦੱਸਿਆ ਕਿ ਤਲਵਿੰਦਰ ਸਿੰਘ ਕਰੀਬ 5 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਇਸ ਖ਼ਬਰ ਨਾਲ ਜਿਥੇ ਖੇਡ ਜਗਤ ਵਿਚ ਸੋਗ ਦੀ ਲਹਿਰ ਹੈ, ਉਥੇ ਹੀ ਮ੍ਰਿਤਕ ਦੇ ਪਿੰਡ ਵਿਚ ਸੋਗ ਪਸਰ ਗਿਆ ਹੈ। ਤਲਵਿੰਦਰ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ
https://www.facebook.com/punjabibulletinworld/videos/226271500529273
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)