ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਾਣਜਾ ਨਿਕਲਿਆ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ! ਹੋਇਆ ਚਲਾਨ ਪੇਸ਼

0
5227

ਮਾਨਸਾ, 11 ਜਨਵਰੀ | ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਤੀਜੇ ਤੇ ਮੁੱਖ ਮੁਲਜ਼ਮ ਸਚਿਨ ਥਾਪਨ ਉਰਫ਼ ਸਚਿਨ ਬਿਸ਼ਨੋਈ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ। ਕੱਲ ਸੁਣਵਾਈ ਦੌਰਾਨ ਸਚਿਨ ਨੂੰ ਦਿੱਲੀ ਤੋਂ ਲਿਆ ਕੇ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਾਣਜਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਸਚਿਨ ਨਿਕਲਿਆ ਹੈ।

Sachin Bishnoi, Accused In Sidhu Moosewala Murder Case, Extradited To India  From Azerbaijan

ਜਾਣਕਾਰੀ ਅਨੁਸਾਰ ਸਚਿਨ ਥਾਪਨ ਵਿਰੁੱਧ ਦਾਇਰ ਚਾਰਜਸ਼ੀਟ 155 ਗਵਾਹਾਂ ਦੇ ਆਧਾਰ ‘ਤੇ ਦਰਜ ਕੀਤੀ ਗਈ ਹੈ, ਜਿਸ ਵਿਚ 8 ਸਰਕਾਰੀ ਅਤੇ 147 ਨਿੱਜੀ ਗਵਾਹ ਸ਼ਾਮਲ ਹਨ। ਪੁਲਿਸ ਨੇ ਸਚਿਨ ‘ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮਾਂ ਨੂੰ ਬਲੈਰੋ ਕਾਰ ਮੁਹੱਈਆ ਕਰਵਾਈ ਸੀ। ਇਸ ਤੋਂ ਇਲਾਵਾ ਉਸ ਨੇ ਗੈਂਗਸਟਰ ਬਲਦੇਵ ਨਿੱਕੂ ਅਤੇ ਸੰਜੀਵ ਕੇਕੜਾ ਨੂੰ ਰੇਕੀ ਲਈ ਤਿਆਰ ਕੀਤਾ ਸੀ।

ਨਿੱਕੂ ਅਤੇ ਕੇਕੜਾ ਨੂੰ ਉਹ ਜਗ੍ਹਾ ਵੀ ਦੱਸੀ ਗਈ ਜਿਥੋਂ ਹਥਿਆਰਾਂ ਦੀ ਖੇਪ ਚੁੱਕਣੀ ਸੀ। ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ ਤਾਂ ਸਚਿਨ ਨੇ ਫ਼ਤਿਹਾਬਾਦ ਦੇ ਸਾਵਰੀਆ ਹੋਟਲ ‘ਚ ਸ਼ੂਟਰਾਂ ਦੇ ਠਹਿਰਣ ਦਾ ਇੰਤਜ਼ਾਮ ਵੀ ਕੀਤਾ ਸੀ। ਸਚਿਨ ਥਾਪਨ ਪੰਜਾਬ ਦੇ ਫਾਜ਼ਿਲਕਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਇਸ ਮਾਮਲੇ ‘ਚ ਸਚਿਨ ਖਿਲਾਫ਼ 12 ਧਾਰਾਵਾਂ ਜੋੜ ਦਿੱਤੀਆਂ ਹਨ।

ਮਾਨਸਾ ਦੀ ਸੀਜੇਐਮ ਅਦਾਲਤ ਵਿਚ ਪੇਸ਼ ਕੀਤੇ ਚਲਾਨ ਵਿਚ ਧਾਰਾ 302, 307, 341, 326, 148, 149, 427, 120-ਬੀ, 109, 473, 212 ਅਤੇ 201 ਅਤੇ ਅਸਲਾ ਐਕਟ ਦੀਆਂ ਧਾਰਾਵਾਂ ਜੋੜੀਆਂ ਗਈਆਂ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 23 ਜਨਵਰੀ ਨੂੰ ਤੈਅ ਕੀਤੀ ਗਈ ਹੈ।

Sidhu Moosewala murder: Sachin Bishnoi extradited from Azerbaijan, sent to  10-day police custody ਜ਼ਿਕਰਯੋਗ ਹੈ ਕਿ ਸਚਿਨ ਥਾਪਨ ਨੂੰ 5 ਮਹੀਨੇ ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਗਿਆ ਸੀ। ਸਚਿਨ ਗੈਂਗਸਟਰ ਲਾਰੈਂਸ ਦਾ ਭਤੀਜਾ ਹੈ। ਉਹ ਮੂਸੇਵਾਲਾ ਕਤਲਕਾਂਡ ਦੇ ਸਾਜ਼ਿਸ਼ਕਾਰਾਂ ਵਿਚੋਂ ਇਕ ਹੈ। ਕਤਲ ਤੋਂ ਕੁਝ ਸਮਾਂ ਪਹਿਲਾਂ ਉਹ ਜਾਅਲੀ ਪਾਸਪੋਰਟ ‘ਤੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵਿਦੇਸ਼ ਭੱਜ ਗਿਆ ਸੀ। ਅਨਮੋਲ ਅਤੇ ਸਚਿਨ ਨੇਪਾਲ ਦੇ ਰਸਤੇ ਦੁਬਈ ਗਏ ਸਨ। ਉਥੋਂ ਸਚਿਨ ਅਜ਼ਰਬਾਈਜਾਨ ਚਲਾ ਗਿਆ ਅਤੇ ਅਨਮੋਲ ਕੈਨੇਡਾ ਚਲਾ ਗਿਆ ਪਰ ਸਚਿਨ ਨੂੰ ਜਾਅਲੀ ਪਾਸਪੋਰਟ ਮਾਮਲੇ ‘ਚ ਅਜ਼ਰਬਾਈਜਾਨ ‘ਚ ਗ੍ਰਿਫ਼ਤਾਰ ਕਰ ਲਿਆ ਗਿਆ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)