ਫਾਜ਼ਿਲਕਾ : ਸਰਕਾਰੀ ਸਕੂਲ ਤੋਂ ਪੜ੍ਹਾਈ ਕਰਕੇ ਰੂਹਾਨੀ ਬਣੀ CA, ਸਖਤ ਮਿਹਨਤ ਨਾਲ ਕੀਤਾ ਮੁਕਾਮ ਹਾਸਲ

0
3117

ਫਾਜ਼ਿਲਕਾ/ਜਲਾਲਾਬਾਦ, 12 ਜਨਵਰੀ | ਫਾਜ਼ਿਲਕਾ ਦੇ ਜਲਾਲਾਬਾਦ ਦੀ ਰਹਿਣ ਵਾਲੀ ਅਤੇ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਵਿਦਿਆਰਥਣ ਰੂਹਾਨੀ ਮਲੂਜਾ ਨੇ ਚਾਰਟਰਡ ਅਕਾਊਂਟਟੈਂਟ ਬਣ ਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਰੂਹਾਨੀ ਦੀ ਇਸ ਪ੍ਰਾਪਤੀ ‘ਤੇ ਦੋਸਤ, ਜਾਣਕਾਰ ਅਤੇ ਰਿਸ਼ਤੇਦਾਰ ਵਧਾਈਆਂ ਦੇ ਰਹੇ ਹਨ।

ਰੂਹਾਨੀ ਦੇ ਪਿਤਾ ਪਵਨ ਕੁਮਾਰ ਅਤੇ ਮਾਤਾ ਮਨੀਸ਼ਾ ਮਲੂਜਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੇ ਪਨੇਸ਼ੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਦੀ ਪੜ੍ਹਾਈ ਕੀਤੀ ਹੈ। ਉਹ ਕਲਾਸ ਵਿਚ ਹਮੇਸ਼ਾ ਟਾਪ ਰਹੀ ਹੈ। ਉਸ ਨੇ 10ਵੀਂ ਅਤੇ 12ਵੀਂ ਜਮਾਤ ਵਿਚ ਵੀ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਹ 10ਵੀਂ ਜਮਾਤ ਤੋਂ ਹੀ ਸੀਏ ਬਣਨਾ ਚਾਹੁੰਦੀ ਸੀ ਅਤੇ ਸਕੂਲ ਦੀ ਪ੍ਰਿੰਸੀਪਲ ਰਮਨਪ੍ਰੀਤ ਕੌਰ ਨੇ ਹਮੇਸ਼ਾ ਉਸ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਗੱਲਬਾਤ ਕਰਦਿਆਂ ਰੂਹਾਨੀ ਮਲੂਜਾ ਨੇ ਕਿਹਾ ਕਿ ਉਸ ਦਾ ਸੁਪਨਾ ਸਾਕਾਰ ਹੋਇਆ ਹੈ। ਇਸ ਲਈ ਉਹ ਸਕੂਲ ਦੀ ਪ੍ਰਿੰਸੀਪਲ ਰਮਨਪ੍ਰੀਤ ਕੌਰ ਦੀ ਧੰਨਵਾਦੀ ਹੈ ਜਿਨ੍ਹਾਂ ਨੇ ਮੈਨੂੰ ਪ੍ਰੇਰਿਤ ਕੀਤਾ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)