ਕੜਾਕੇ ਦੀ ਠੰਡ ਨੂੰ ਲੈ ਕੇ ਪੰਜਾਬ ’ਚ ਅਲਰਟ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ, ਵੇਖੋ ਵੀਡੀਓ

0
687

ਚੰਡੀਗੜ੍ਹ, 13 ਜਨਵਰੀ | ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਵਿਚ ਜ਼ਿਆਦਾਤਰ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਕਾਫੀ ਹੇਠਾਂ ਚਲਾ ਗਿਆ ਹੈ। ਸ਼ਨੀਵਾਰ ਦੀ ਸਵੇਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ ਰਹੀ। ਪੰਜਾਬ ‘ਚ ਅਗਲੇ 48 ਤੋਂ 72 ਘੰਟਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਘਰ ਦੇ ਅੰਦਰ ਰਹਿਣ ਅਤੇ ਬਾਹਰੀ ਗਤੀਵਿਧੀਆਂ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

ਮੌਸਮ ਵਿਗਿਆਨੀਆਂ ਨੇ 15 ਜਨਵਰੀ ਤਕ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਕੱਲ ਪੰਜਾਬ ‘ਚ ਅੰਮ੍ਰਿਤਸਰ ਸਭ ਤੋਂ ਠੰਡਾ ਰਿਹਾ, ਜਿਥੇ ਸ਼ੁੱਕਰਵਾਰ ਤੜਕੇ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਸੀਜ਼ਨ ਵਿਚ ਜ਼ਿਲ੍ਹੇ ਵਿਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ। ਪਿਛਲੇ ਸਾਲ ਸ਼ਹਿਰ ਵਿਚ ਸਭ ਤੋਂ ਘੱਟ ਤਾਪਮਾਨ 1.2 ਡਿਗਰੀ ਸੈਲਸੀਅਸ ਸੀ। ਬਠਿੰਡਾ ਵਿਚ ਘੱਟੋ ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਅਤੇ ਫਰੀਦਕੋਟ ਵਿਚ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਸਮੇਤ ਪੂਰਾ ਉੱਤਰ ਭਾਰਤ ਕੜਾਕੇ ਦੀ ਠੰਡ ਨਾਲ ਠਿਠੁਰ ਰਿਹਾ ਹੈ ਤਾਂ ਨਾਲ ਹੀ ਸੰਘਣੀ ਧੁੰਦ ਤੇ ਕੋਹਰਾ ਵੀ ਪੈ ਰਿਹਾ ਹੈ। ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਕਈ ਸੂਬਿਆਂ ਵਿਚ ਕੜਾਕੇ ਦੀ ਠੰਡ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸੀਜ਼ਨ ਦਾ ਸਭ ਤੋਂ ਠੰਡਾ ਦਿਨ ਸ਼ੁੱਕਰਵਾਰ ਰਿਹਾ ਤੇ ਪਾਰਾ 1.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਸੂਬੇ ਦੇ 8 ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਤੋਂ ਘੱਟ ਰਿਹਾ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਲੋਹੜੀ ‘ਤੇ ਸੰਘਣੀ ਧੁੰਦ ਦਾ ਰੈੱਡ ਅਲਰਟ ਵੀ ਜਾਰੀ ਕਰ ਦਿੱਤਾ ਹੈ। 16 ਜਨਵਰੀ ਤੱਕ ਮੌਸਮ ਇੰਝ ਹੀ ਰਹੇਗਾ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)