ਫਗਵਾੜਾ ‘ਚ ਬੇਅਦਬੀ ਮਾਮਲਾ : ਘੱਟ ਗਿਣਤੀ ਕਮਿਸ਼ਨ ਨੇ ਮੁੱਖ ਸਕੱਤਰ ਤੋਂ 7 ਦਿਨਾਂ ‘ਚ ਮੰਗੀ ਰਿਪੋਰਟ

0
1078

ਫਗਵਾੜਾ, 18 ਜਨਵਰੀ| ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਇਥੋਂ ਦੇ ਗੁਰਦੁਆਰਾ ਛੇਂਵੀ ਪਾਤਸ਼ਾਹੀ ਚੌੜਾ ਖੂਹ ਵਿਖੇ ਵਾਪਰੀ ਘਟਨਾ ਦਾ ਨੋਟਿਸ ਲਿਆ ਹੈ ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਕੋਲੋਂ 7 ਦਿਨਾਂ ਦੇ ਅੰਦਰ (25 ਜਨਵਰੀ) ਤੱਕ ਰਿਪੋਰਟ ਮੰਗੀ ਹੈ। ਉਨ੍ਹਾਂ ਲਿਖਿਆ ਹੈ ਕਿ ਮੀਡੀਆ ਰਿਪੋਰਟਾਂ ਅਨੁਸਾਰ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇਕ ਮੁੰਡੇ ਦਾ ਕਤਲ ਕਰ ਦਿੱਤਾ ਗਿਆ ਹੈ।

ਜਦਕਿ ਇਸ ਮੁੰਡੇ ਨੂੰ ਪਹਿਲਾਂ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਘੇਰ ਲਿਆ ਸੀ ਤੇ ਕਰੀਬ ਤਿੰਨ ਘੰਟੇ ਉਨ੍ਹਾਂ ਦੀ ਹਿਰਾਸਤ ’ਚ ਉਕਤ ਵਿਅਕਤੀ ਰਿਹਾ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਸੀ ਤੇ ਪਰ ਤੁਰੰਤ ਕਾਰਵਾਈ ਕਿਉਂ ਨਹੀਂ ਹੋਈ? ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਤਬਾਲ ਸਿੰਘ ਲਾਲਪੁਰਾ ਨੇ ਪੂਰੀ ਘਟਨਾ ਦੀ ਰਿਪਰੋਟ 25 ਜਨਵਰੀ ਤੱਕ ਮੰਗੀ ਹੈ।