ਅੱਤਵਾਦੀ ਪੰਨੂ ਦੇ 3 ਗੁਰਗੇ ਗ੍ਰਿਫਤਾਰ, ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਬਣਾ ਰਹੇ ਸਨ ਵੱਡੀ ਪਲਾਨਿੰਗ

0
120

ਚੰਡੀਗੜ੍ਹ, 19 ਜਨਵਰੀ | ਪੰਜਾਬ ਪੁਲਿਸ ਨੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਸੰਗਠਨ ਨਾਲ ਜੁੜੇ 3 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦਾ ਕੰਮ ਦਿੱਤਾ ਗਿਆ ਸੀ। ਪੁਲਿਸ ਦਾ ਸਪੈਸ਼ਲ ਸੈੱਲ ਉਨ੍ਹਾਂ ਤੋਂ ਪੁੱਛਗਿੱਛ ਕਰ ਰਿਹਾ ਹੈ। ਦੱਸ ਦਈਏ ਕਿ ਪੰਨੂ ਨੇ ਸੀਐਮ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਉਹ 26 ਜਨਵਰੀ ਨੂੰ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਹੈ।

26 ਜਨਵਰੀ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਇਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨਾਲ ਜੁੜੇ 3 ਗੁਰਗਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਤਿੰਨਾਂ ਨੂੰ ਬਨੂੜ ਤੋਂ ਗ੍ਰਿਫ਼ਤਾਰ ਕੀਤਾ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਮੋਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।

Sikhs For Justice's Pannu among 9 declared terrorists : The Tribune India

ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਫੜ ਲਿਆ। ਉਨ੍ਹਾਂ ਕੋਲੋਂ ਪੋਸਟਰ ਅਤੇ ਹੋਰ ਸਮੱਗਰੀ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਉਨ੍ਹਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹਾਲਾਂਕਿ ਪੁਲਿਸ ਉਨ੍ਹਾਂ ਬਾਰੇ ਕੁਝ ਵੀ ਦੱਸਣ ਤੋਂ ਬਚ ਰਹੀ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)