ਜਲੰਧਰ : ਲੜਕੀ ਦਾ ਕਤਲ ਕਰਨ ਵਾਲਾ ਆਟੋ ਚਾਲਕ ਗ੍ਰਿਫਤਾਰ, ਲਾ.ਸ਼ ਨਾਲ ਵੀ ਦਰਿੰਦੇ ਨੇ ਕੀਤਾ 2 ਵਾਰ ਜਬਰ-ਜ਼ਨਾਹ

0
871

ਜਲੰਧਰ, 20 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਥਾਣਾ ਲਾਂਬੜਾ ਦੀ ਪੁਲਿਸ ਨੇ 2 ਹਫਤੇ ਪਹਿਲਾਂ ਹੋਏ ਲੜਕੀ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਨੇ ਲੜਕੀ ਦੀ ਹੱਤਿਆ ਦੇ ਦੋਸ਼ੀ ਆਟੋ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਮਾਡਲ ਹਾਊਸ ਦੇ ਰਹਿਣ ਵਾਲੇ ਪ੍ਰਿੰਸ ਵਜੋਂ ਹੋਈ ਹੈ। ਪੁਲਿਸ ਨੇ 26 ਦਸੰਬਰ ਦੀ ਸਵੇਰ ਨੂੰ ਇਕ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਕੀਤੀ ਸੀ।

3 get life term till death in auto gang-rape case | Chandigarh News - Times of Indiaਡੀਐਸਪੀ ਸੁਰਿੰਦਰਪਾਲ ਸਿੰਘ ਧੋਗੜੀ ਨੇ ਦੱਸਿਆ ਕਿ 26 ਦਸੰਬਰ ਦੀ ਸਵੇਰ ਨੂੰ ਲਾਂਬੜਾ ਥਾਣਾ ਅਧੀਨ ਪੈਂਦੇ ਇਲਾਕੇ ਵਿਚ ਇਕ ਅਣਪਛਾਤੀ ਲੜਕੀ ਦੀ ਲਾਸ਼ ਦੀ ਸੂਚਨਾ ਮਿਲੀ ਸੀ। ਤਫਤੀਸ਼ ਦੌਰਾਨ ਉਸ ਦੀ ਪਛਾਣ ਖਾਸਾ ਵਾਸੀ ਗੁਰਦਾਸਪੁਰ ਵਜੋਂ ਹੋਈ। ਮੌਕੇ ‘ਤੇ ਪਹੁੰਚੀ ਪੁਲਿਸ ਜਾਂਚ ‘ਚ ਪਤਾ ਲੱਗਾ ਕਿ ਲੜਕੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ, ਜਿਸ ‘ਤੇ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮਾਮਲੇ ਨੂੰ ਟਰੇਸ ਕਰਕੇ ਮਾਮਲੇ ‘ਚ ਮਾਡਲ ਹਾਊਸ ਦੇ ਰਹਿਣ ਵਾਲੇ ਦੋਸ਼ੀ ਪ੍ਰਿੰਸ ਦਾ ਨਾਂ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਕਤਲ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।

(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)