ਨਵਾਂਸ਼ਹਿਰ, 21 ਜਨਵਰੀ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਨਵਾਂਸ਼ਹਿਰ-ਬੰਗਾ ਨੈਸ਼ਨਲ ਹਾਈਵੇ ‘ਤੇ ਪਿੰਡ ਚੂਹੜਪੁਰ ਲਿੰਕ ਰੋਡ ਨੇੜੇ ਫਾਰਚੂਨਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਥਾਣਾ ਸਿਟੀ ਨਵਾਂਸ਼ਹਿਰ ਦੇ ਏ.ਐਸ.ਆਈ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜਗਦੀਸ਼ ਰਾਮ ਵਾਸੀ ਪਿੰਡ ਧਮਾਈ, ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਮੇਰਾ ਪਿਤਾ ਪਰਮਜੀਤ ਅਤੇ ਤਾਇਆ ਧਰਮਪਾਲ ਪੁੱਤਰ ਕਰਤਾਰ ਚੰਦ ਮੋਟਰਸਾਈਕਲ ‘ਤੇ ਆਪਣੇ ਪਿੰਡ ਧਮਾਈ ਤੋਂ ਰਿਸ਼ਤੇਦਾਰੀ ਵਿਚ ਜਾ ਰਹੇ ਸਨ।
ਤਾਇਆ ਧਰਮਪਾਲ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਪਿੱਛੇ ਮੇਰਾ ਪਿਤਾ ਬੈਠਾ ਸੀ। ਮੈਂ ਆਪਣੇ ਮੋਟਰਸਾਈਕਲ ‘ਤੇ ਉਨ੍ਹਾਂ ਦੇ ਪਿੱਛੇ ਜਾ ਰਿਹਾ ਸੀ ਜਦੋਂ ਉਹ ਚੂਹੜਪੁਰ ਲਿੰਕ ਰੋਡ ਤੋਂ ਮੁੱਖ ਕੌਮੀ ਮਾਰਗ ’ਤੇ ਚੜ੍ਹੇ ਤਾਂ ਬੰਗਾ ਸਾਈਡ ਤੋਂ ਇਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਮੇਰੇ ਤਾਏ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੇਰਾ ਤਾਇਆ ਅਤੇ ਪਿਤਾ ਸੜਕ ਵਿਚਕਾਰ ਡਿਵਾਈਡਰ ’ਤੇ ਡਿੱਗ ਪਏ, ਜਿਸ ਕਾਰਨ ਦੋਵਾਂ ਦੇ ਗੰਭੀਰ ਸੱਟਾਂ ਲੱਗੀਆਂ।
ਮੈਂ ਉਨ੍ਹਾਂ ਨੂੰ ਚੁੱਕ ਕੇ ਸਿਵਲ ਹਸਪਤਾਲ ਨਵਾਂਸ਼ਹਿਰ ਦਾਖਲ ਕਰਵਿਆ, ਜਿਥੇ ਡਾਕਟਰਾਂ ਨੇ ਮੇਰੇ ਤਾਏ ਨੂੰ ਮ੍ਰਿਤਕ ਐਲਾਨ ਦਿੱਤਾ। ਕੁਝ ਸਮੇਂ ਬਾਅਦ ਮੇਰੇ ਪਿਤਾ ਪਰਮਜੀਤ ਦੀ ਇਲਾਜ ਦੌਰਾਨ ਮੌਤ ਹੋ ਗਈ। ਏਐਸਆਈ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਕਾਰ ਚਾਲਕ ਇਕਬਾਲ ਸਿੰਘ ਵਾਸੀ ਪਿੰਡ ਜੋਗੇਵਾਲ ਜ਼ਿਲ੍ਹਾ ਮੋਗਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕਾਰ ਅਤੇ ਮੋਟਰਸਾਈਕਲ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)