ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਸਨ ਐਨਕਾਊਂਟਰ ‘ਚ ਜ਼ਖਮੀ ਦੋਵੇਂ ਗੈਂਗਸਟਰ, ਕਮਿਸ਼ਨਰ ਨੇ ਕੀਤਾ ਖੁਲਾਸਾ

0
111

ਜਲੰਧਰ, 21 ਜਨਵਰੀ|  ਅੱਜ ਤੜਕੇ ਜਲੰਧਰ ਵਿਚ ਲਾਰੈਂਸ ਗੈਂਗ ਦੇ ਦੋ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ। ਇਨ੍ਹਾਂ ਗੈਂਗਸਟਰਾਂ ਵਿਚੋਂ ਨਿਤਿਨ ਨਾਂ ਦਾ ਇਕ ਗੈਂਗਸਟਰ ਜਲੰਧਰ ਜਦੋਂਕਿ ਅਸ਼ੀਸ਼ ਹੁਸ਼ਿਆਰਪੁਰ ਨਾਲ ਸਬੰਧਤ ਸੀ।

ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦੋਵੇਂ ਗੈਂਗਸਟਰਸ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਵੀ ਸ਼ਾਮਲ ਸਨ।

ਜ਼ਿਕਰਯੋਗ ਹੈ ਕਿ ਅੱਜ ਤੜਕੇ ਜਲੰਧਰ ਵਿਚ ਦੋਵਾਂ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ, ਐਨਕਾਊਂਟਰ ਵਿਚ ਗੋਲ਼ੀ ਲੱਗਣ ਨਾਲ ਦੋਵੇਂ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਾਅਦ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ।

ਇਹ ਦੋਵੇਂ ਗੈਂਗਸਟਰ ਵਿਦੇਸ਼ ਵਿਚ ਬੈਠੇ ਲੱਕੀ ਨਾਂ ਦੇ ਗੈਂਗਸਟਰ ਦੇ ਇਸ਼ਾਰੇ ਉਤੇ ਕੰਮ ਕਰਦੇ ਸਨ।