ਫਿਰੋਜ਼ਪੁਰ : ਸਹੇਲੀ ਦੇ ਖਰਚੇ ਪੂਰੇ ਕਰਨ ਲਈ ਆਸ਼ਿਕ ਬਣਿਆ ਚੋਰ, 18 ਮੋਟਰਸਾਈਕਲਾਂ ਸਮੇਤ ਗ੍ਰਿਫਤਾਰ

0
2175

ਫ਼ਿਰੋਜ਼ਪੁਰ, 24 ਜਨਵਰੀ | ਫ਼ਿਰੋਜ਼ਪੁਰ ਵਿਚ ਇਕ ਆਸ਼ਿਕ ਨੂੰ ਚੋਰੀ ਦੀ ਅਜਿਹੀ ਲੱਤ ਲੱਗੀ ਕਿ ਉਸ ਨੇ ਮੋਟਰਸਾਈਕਲ ਚੋਰੀ ਕਰਨੇ ਸ਼ੁਰੂ ਕਰ ਦਿੱਤੇ। ਸਹੇਲੀ ਦੇ ਖਰਚੇ ਪੂਰੇ ਕਰਨ ਲਈ ਉਸ ਨੇ ਇਹ ਰਾਹ ਚੁਣਿਆ। ਪ੍ਰੇਮੀ ਆਪਣੀ ਪ੍ਰੇਮਿਕੀ ਨੂੰ ਮਿਲਣ ਲਈ ਫਿਰੋਜ਼ਪੁਰ ਤੋਂ ਲੁਧਿਆਣਾ ਨੂੰ ਜਾਂਦਾ ਸੀ ਤਾਂ ਰਸਤੇ ਵਿਚ ਲੁਧਿਆਣਾ, ਮੋਗਾ ਅਤੇ ਜਗਰਾਓਂ ਤੋਂ ਬਾਈਕ ਚੋਰੀ ਕਰਦਾ ਸੀ। ਉਸ ਕੋਲੋਂ 18 ਮੋਟਰਸਾਈਕਲ ਬਰਾਮਦ ਕੀਤੇ ਗਏ।

ਮੁਲਜ਼ਮ ਰਵਿੰਦਰ ਸਿੰਘ ਉਰਫ਼ ਰਵੀ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਮੁਲਜ਼ਮ ਨੇ ਦੱਸਿਆ ਕਿ ਥਾਣਾ ਮੱਖੂ ਖੇਤਰ ਵਿਚ ਲਵਪ੍ਰੀਤ ਨੂੰ ਬਾਈਕ ਵੇਚੀ ਸੀ। ਜਿਥੇ ਪੁਲਿਸ ਨੇ ਛਾਪਾ ਮਾਰਿਆ ਅਤੇ ਉਥੋਂ ਦੋਸ਼ੀ ਨੂੰ 5 ਬਾਈਕ ਸਮੇਤ ਗ੍ਰਿਫਤਾਰ ਕਰ ਲਿਆ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)