2022 ਤੱਕ ਪੰਜਾਬ ਸਾਰੇ ਪੇਂਡੂ ਘਰਾਂ ਤੱਕ ਪਾਈਪਾਂ ਰਾਹੀਂ ਪਾਣੀ ਕੁਨੈਕਸ਼ਨ ਦਿੱਤਾ ਜਾਵੇਗਾ – ਕੈਪਟਨ

0
1195

ਚੰਡੀਗੜ੍ਹ/ਪਟਿਆਲਾ . ਸਾਲ 2022 ਤੱਕ ਪੰਜਾਬ ਸਾਰੇ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ 100 ਫੀਸਦੀ ਪੀਣ ਵਾਲੇ ਸਾਫ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਤਿਆਰ ਅਸੀਂ ਤਿਆਰ ਹਾਂ। ਇਹ ਦਾਅਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ। ਸੀਐਮ ਨੇ ਦੱਸਿਆ ਕਿ 50 ਫੀਸਦੀ ਘਰਾਂ ‘ਚ ਪਹਿਲਾਂ ਹੀ ਘਰੇਲੂ ਕੁਨੈਕਸ਼ਨ ਸ਼ਾਮਲ ਹਨ।

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਵੀਡੀਓ ਕਾਨਫਰੰਸ ਦੌਰਾਨ ਸੀਐਮ ਨੇ ਕਿਹਾ- ਇਕ ਅਪ੍ਰੈਲ, 2020 ਤੱਕ 1634 ਢਾਣੀਆਂ ਜਿੱਥੇ ਧਰਤੀ ਹੇਠਲਾ ਪਾਣੀ ਪ੍ਰਭਾਵਿਤ ਪਾਇਆ ਗਿਆ, ਵਿੱਚੋਂ 477 ਵਿੱਚ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਪੰਜਾਬ ਸਰਕਾਰ ਦੇ ਟੀਚੇ ਦੀ ਲੀਹ ‘ਤੇ ਮਾਰਚ 2022 ਤੱਕ ਪੇਂਡੂ ਖੇਤਰ ਦੇ ਹਰੇਕ ਘਰ ਨੂੰ ਪਾਈਪ ਰਾਹੀਂ ਜਲ ਕੁਨੈਕਸ਼ਨ ਮੁਹੱਈਆ ਕਰਵਾਇਆ ਜਾਵੇਗਾ ਜੋ ਕੇਂਦਰ ਸਰਕਾਰ ਵੱਲੋਂ ਕਿਆਸੇ ਜਲ ਜੀਵਨ ਮਿਸ਼ਨ ਤੋਂ ਵੀ ਪਹਿਲਾਂ ਹੋਵੇਗਾ।

ਇਸ ਦਿਸ਼ਾ ਵਿੱਚ ਸੂਬੇ ਦੇ ਯਤਨਾਂ ਨੂੰ ਹੋਰ ਅੱਗੇ ਵਧਾਉਣ ਲਈ ਮੁੱਖ ਮੰਤਰੀ ਨੇ ਟਰੀਟਮੈਂਟ ਪਲਾਂਟਾਂ ਦੇ ਨਾਲ-ਨਾਲ ਸ਼ੁੱਧੀਕਰਨ ਸਾਧਨਾਂ ‘ਤੇ ਜੀਐਸਟੀ 18 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਦੀ ਮੰਗ ਕੀਤੀ ਤਾਂ ਕਿ ਜਲ ਜੀਵਨ ਮਿਸ਼ਨ ਦੀਆਂ ਸਕੀਮਾਂ ਨੂੰ ਲੰਮੇ ਸਮੇਂ ਤੱਕ ਟਿਕਾਊ ਬਣਾਇਆ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਕੰਢੀ ਖੇਤਰ ਦੇ 1449 ਪਿੰਡਾਂ ਨੂੰ ‘ਪਹਾੜੀ ਖੇਤਰ’ ਵਜੋਂ ਮਾਨਤਾ ਦਿੱਤੀ ਜਾਵੇ ਜਿਸ ਨਾਲ ਜਲ ਜੀਵਨ ਮਿਸ਼ਨ ਤਹਿਤ ਨਿਰਮਾਣ ਲਈ ਲਾਭਪਾਤਰੀ ਦਾ ਹਿੱਸਾ 10 ਫੀਸਦੀ ਤੋਂ ਘਟ ਕੇ 5 ਫੀਸਦੀ ਰਹਿ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ- 1 ਅਪ੍ਰੈਲ 2020 ਤੱਕ 17.48 ਲੱਖ ਘਰਾਂ ਨੂੰ ਸਕੀਮ ਤਹਿਤ ਕਵਰ ਕੀਤਾ ਜਾ ਚੁੱਕਿਆ ਹੈ। ਬਾਕੀ ਰਹਿੰਦੇ 1759542 ਘਰਾਂ ਵਿਚੋਂ 760000 ਨੂੰ 2020-21 ਵਿੱਚ ਕਵਰ ਕਰਨ ਦਾ ਪ੍ਰਸਤਾਵ ਹੈ ਅਤੇ ਬਾਕੀਆਂ ਨੂੰ 2021-22 ਵਿਚ।  ਬਾਸ਼ਿੰਦਿਆਂ ਦੇ ਲਿਹਾਜ਼ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ 92 ਫੀਸਦ ਵਾਸੀਆਂ ਨੂੰ ਪਾਈਪਾਂ ਜ਼ਰੀਏ ਜਲ ਸਪਲਾਈ ਦੇ ਨੈੱਟਵਰਕ ਤਹਿਤ ਕਵਰ ਕੀਤਾ ਜਾ ਚੁੱਕਾ ਹੈ ਅਤੇ 50 ਫੀਸਦ ਪੇਂਡੂ ਘਰਾਂ ਨੂੰ ਵਿਅਕਤੀਗਤ ਪਾਣੀ ਸਪਲਾਈ ਕੁਨੈਕਸ਼ਨ ਦਿੱਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤੀ ਵਿਅਕਤੀ ਪ੍ਰਤੀ ਦਿਨ 70 ਲੀਟਰ ਪਾਣੀ ਅਤੇ ਰੋਜ਼ਾਨਾ 10 ਘੰਟੇ ਸਪਲਾਈ ਨੂੰ ਨਿਰਧਾਰਿਤ ਕੀਤਾ ਗਿਆ ਹੈ। ਕਈ ਪਿੰਡ ਅਜਿਹੇ ਵੀ ਹਨ ਜਿੱਥੇ ਹਫਤੇ ਦੇ ਸੱਤੋਂ ਦਿਨ 24 ਘੰਟੇ ਸਪਲਾਈ ਦਾ ਟੀਚਾ ਪੂਰਾ ਕੀਤਾ ਗਿਆ ਹੈ।