ਲੁਧਿਆਣਾ/ਪਠਾਨਕੋਟ, 26 ਜਨਵਰੀ | ਪੰਜਾਬ ‘ਚ ਗਣਤੰਤਰ ਦਿਵਸ ਮੌਕੇ ਜਿਥੇ ਅਧਿਕਾਰੀਆਂ ਤੇ ਆਗੂਆਂ ਵੱਲੋਂ ਲੋਕਾਂ ਨੂੰ ਵਧਾਈ ਦਿੱਤੀ ਗਈ, ਉਥੇ ਹੀ ਕਈ ਜ਼ਿਲ੍ਹਿਆਂ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਭਲਕੇ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਜ਼ਿਲ੍ਹਿਆਂ ਦੇ ਮੁਖੀਆਂ ਨੇ ਆਪੋ-ਆਪਣੇ ਪੱਧਰ ‘ਤੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਥੋਂ ਦੇ ਸਰਕਾਰੀ, ਅਰਧ-ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।
ਗੁਰਦਾਸਪੁਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਠਾਨਕੋਟ, ਪਟਿਆਲਾ, ਰੋਪੜ, ਐਸਬੀਐਸ ਨਗਰ, ਮੋਹਾਲੀ, ਸੰਗਰੂਰ, ਤਰਨਤਾਰਨ, ਮਾਲੇਰਕੋਟਲਾ, ਮਾਨਸਾ, ਮੋਗਾ, ਮੁਕਤਸਰ ਅਤੇ ਅੰਮ੍ਰਿਤਸਰ ਦੇ ਉਨ੍ਹਾਂ ਸਕੂਲਾਂ ਵਿਚ 27 ਜਨਵਰੀ ਦੀ ਛੁੱਟੀ ਐਲਾਨੀ ਗਈ ਹੈ, ਜਿਨ੍ਹਾਂ ਸਕੂਲਾਂ ਦੇ ਬੱਚਿਆਂ ਵੱਲੋਂ ਗਣਤੰਤਰ ਦਿਵਸ ਦੇ ਸਮਾਗਮ ਵਿਚ ਹਿੱਸਾ ਲਿਆ ਗਿਆ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਚਿਆਂ ਨੇ ਗਣਤੰਤਰ ਦਿਵਸ ਮੌਕੇ ਵੱਖ-ਵੱਖ ਪ੍ਰੋਗਰਾਮਾਂ ‘ਚ ਹਿੱਸਾ ਲਿਆ ਸੀ। ਇਸ ਲਈ ਸਾਰੇ ਬੱਚਿਆਂ ਲਈ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।