ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌ.ਤ, ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਸਿਮਰਨਪਾਲ ਸਿੱਧੂ

0
1265

ਹੁਸ਼ਿਆਰਪੁਰ, 27 ਜਨਵਰੀ। ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮੁਕੇਰੀਆਂ ਦੇ ਪਿੰਡ ਭੰਗਾਲਾ ਦੇ ਇਕ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਿਮਰਨਪਾਲ ਸਿੰਘ ਸਿੱਧੂ ਵਜੋਂ ਹੋਈ ਹੈ। ਉਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ ਤੇ ਉਹ 2018 ਵਿਚ ਅਮਰੀਕਾ ਗਿਆ ਸੀ।

ਜਾਣਕਾਰੀ ਮੁਤਾਬਕ ਜ਼ਿਆਦਾ ਬਰਫ਼ ਹੋਣ ਕਾਰਨ ਸਿਮਰਨਪਾਲ ਸਿੰਘ ਸਿੱਧੂ ਦਾ ਟਰੱਕ ਸਲਿੱਪ ਹੋ ਗਿਆ ਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਮ੍ਰਿਤਕ ਦੇ ਪਿਤਾ ਅਵਤਾਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿਮਰਨਪਾਲ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਰਸਮਾਂ ਮੁਤਾਬਕ ਉਸ ਦਾ ਸਸਕਾਰ ਕੀਤਾ ਜਾ ਸਕੇ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)