ਚੰਡੀਗੜ੍ਹ, 27 ਜਨਵਰੀ | ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਭਾਜਪਾ ਨੇ ਵੀ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦਰਮਿਆਨ ਭਾਜਪਾ ਨੇ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਇਕ ਸੂਚੀ ਜਾਰੀ ਕੀਤੀ ਹੈ। ਇਸ ਵਿਚ ਭਾਜਪਾ ਨੇ ਪੰਜਾਬ ਲਈ ਨਵੇਂ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
ਭਾਜਪਾ ਹਾਈਕਮਾਂਡ ਵੱਲੋਂ ਜਾਰੀ ਸੂਚੀ ਮੁਤਾਬਕ ਪੰਜਾਬ ਵਿਚ ਵਿਜੇ ਭਾਈ ਰੂਪਾਣੀ ਨੂੰ ਚੋਣ ਇੰਚਾਰਜ ਅਤੇ ਵਿਧਾਇਕ ਡਾ. ਨਰਿੰਦਰ ਸਿੰਘ ਨੂੰ ਉੱਪ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਆਂਢੀ ਸੂਬੇ ਹਿਮਾਚਲ ਵਿਚ ਸ਼੍ਰੀਕਾਂਤ ਸ਼ਰਮਾ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜਦਕਿ ਹਰਿਆਣਾ ਵਿਚ ਵਿਪਲਬ ਕੁਮਾਰ ਦੇਵ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।