ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲੀ ਵੱਡੀ ਰਾਹਤ, ਅਦਾਲਤ ਨੇ ਸਜ਼ਾ ‘ਤੇ ਲਗਾਈ ਪੱਕੀ ਰੋਕ

0
1300

ਸੰਗਰੂਰ, 31 ਜਨਵਰੀ | ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਦਰਅਸਲ ਪਰਿਵਾਰਕ ਝਗੜੇ ਦੇ ਮਾਮਲੇ ਵਿਚ ਸੰਗਰੂਰ ਦੀ ਅਦਾਲਤ ਨੇ ਹੁਣ ਉਨ੍ਹਾਂ ਦੀ ਗ੍ਰਿਫ਼ਤਾਰੀ ਉਤੇ ਪੱਕੀ ਰੋਕ ਲਗਾ ਦਿੱਤੀ ਹੈ। ਇਥੇ ਇਹ ਵੀ ਦੱਸ ਦਈਏ ਕਿ ਪਹਿਲਾਂ 31 ਦਸੰਬਰ ਤੱਕ ਰੋਕ ਲਗਾਈ ਗਈ ਸੀ।

ਅਦਾਲਤ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਤੱਕ ਇਸ ਕੇਸ ਦਾ ਨਿਪਟਾਰਾ ਨਹੀਂ ਹੁੰਦਾ, ਉਦੋਂ ਤੱਕ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਸ ਕੇਸ ਦੀ ਸੁਣਵਾਈ ਹੁਣ 3 ਮਾਰਚ ਨੂੁੰ ਰੱਖੀ ਗਈ ਹੈ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਜ਼ਾ ਖ਼ਿਲਾਫ਼ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ ਦਾ ਰੁਖ਼ ਕੀਤਾ ਸੀ।