‘ਆਪ’ ਸੁਪਰੀਮੋ ਕੇਜਰੀਵਾਲ ਦਾ ਵੱਡਾ ਐਲਾਨ, ਹੁਣ ਦਿੱਲੀ ਦੀਆਂ ਬੱਸਾਂ ‘ਚ ਮੁਫਤ ‘ਚ ਸਫ਼ਰ ਕਰ ਸਕਣਗੇ ਟਰਾਂਸਜੈਂਡਰ

0
195

ਦਿੱਲੀ, 6 ਫਰਵਰੀ | ਦਿੱਲੀ ਸਰਕਾਰ ਨੇ ਟਰਾਂਸਜੈਂਡਰ ਲਈ ਅੱਜ ਵੱਡਾ ਐਲਾਨ ਕੀਤਾ ਹੈ। ਆਪ ਸੁਪਰੀਮੋ ਕੇਜਰੀਵਾਲ ਨੇ ਕਿਹਾ ਕਿ ਟਰਾਂਸਜੈਂਡਰਾਂ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਨੂੰ ਵੀ ਬਰਾਬਰ ਦਾ ਹੱਕ ਮਿਲਣਾ ਚਾਹੀਦਾ ਹੈ। ਇਸ ਲਈ ਅਰਵਿੰਦ ਕੇਜਰੀਵਾਲ ਨੇ ਟਰਾਂਸਜੈਂਡਰ ਭਾਈਚਾਰੇ ਲਈ ਡੀਟੀਸੀ ਵਿਚ ਮੁਫ਼ਤ ਯਾਤਰਾ ਦਾ ਐਲਾਨ ਕੀਤਾ ਹੈ। ਟਰਾਂਸਜੈਂਡਰ ਭਾਈਚਾਰਾ ਜਲਦੀ ਹੀ ਇਸ ਯੋਜਨਾ ਦਾ ਲਾਭ ਲੈ ਸਕੇਗਾ, ਇਸ ਨੂੰ ਕੁਝ ਦਿਨਾਂ ਵਿਚ ਕੈਬਨਿਟ ਦੁਆਰਾ ਪਾਸ ਕਰ ਦਿੱਤਾ ਜਾਵੇਗਾ।

CM ਕੇਜਰੀਵਾਲ ਨੇ ਇਸ ਸਕੀਮ ਬਾਰੇ ਦੱਸਦਿਆਂ ਇਕ ਵੀਡੀਓ ਵੀ ਸਾਂਝਾ ਕੀਤਾ ਹੈ, ਜਿਸ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ- ਸਾਡੇ ਸਮਾਜਿਕ ਮਾਹੌਲ ਵਿਚ ਟਰਾਂਸਜੈਂਡਰ ਭਾਈਚਾਰੇ ਨੂੰ ਬਹੁਤ ਅਣਗੌਲਿਆ ਕੀਤਾ ਜਾਂਦਾ ਹੈ। ਅਜਿਹਾ ਨਹੀਂ ਹੋਣਾ ਚਾਹੀਦਾ, ਉਹ ਵੀ ਇਨਸਾਨ ਹਨ ਅਤੇ ਉਨ੍ਹਾਂ ਦੇ ਵੀ ਬਰਾਬਰ ਦੇ ਅਧਿਕਾਰ ਹਨ। ਦਿੱਲੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਟਰਾਂਸਜੈਂਡਰ ਭਾਈਚਾਰੇ ਲਈ ਵੀ ਦਿੱਲੀ ਬੱਸਾਂ ਵਿਚ ਯਾਤਰਾ ਪੂਰੀ ਤਰ੍ਹਾਂ ਮੁਫਤ ਹੋਵੇਗੀ।

ਜਲਦੀ ਹੀ ਇਸ ਨੂੰ ਕੈਬਨਿਟ ਵੱਲੋਂ ਪਾਸ ਕਰਕੇ ਲਾਗੂ ਕਰ ਦਿੱਤਾ ਜਾਵੇਗਾ। ਮੈਨੂੰ ਪੂਰੀ ਉਮੀਦ ਹੈ ਕਿ ਕਿੰਨਰ ਭਾਈਚਾਰੇ ਦੇ ਲੋਕਾਂ ਨੂੰ ਇਸ ਫੈਸਲੇ ਦਾ ਬਹੁਤ ਫਾਇਦਾ ਹੋਵੇਗਾ। ਵੀਡੀਓ ਵਿਚ ਅਰਵਿੰਦ ਕੇਜਰੀਵਾਲ ਨੇ ਇਸ ਸਕੀਮ ਬਾਰੇ ਵਿਸਥਾਰ ਵਿਚ ਦੱਸਿਆ। ਉਨ੍ਹਾਂ ਕਿਹਾ ਕਿ ਇਕ ਚੰਗੀ ਖ਼ਬਰ ਦੇਣੀ ਬਣਦੀ ਹੈ। ਕਿੰਨਰ ਸਮਾਜ ਉਹ ਸਮਾਜ ਹੈ, ਜਿਸ ਨੂੰ ਅੱਜ ਤੱਕ ਸਾਰੇ ਸਮਾਜ ਨੇ ਅਣਗੌਲਿਆ ਕੀਤਾ ਹੈ, ਉਨ੍ਹਾਂ ਲਈ ਕੋਈ ਕੰਮ ਨਹੀਂ ਕੀਤਾ ਗਿਆ। ਅੱਜ ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਦਿੱਲੀ ਸਰਕਾਰ ਨੇ ਟਰਾਂਸਜੈਂਡਰ ਭਾਈਚਾਰੇ ਲਈ ਇਕ ਵੱਡਾ ਫੈਸਲਾ ਲਿਆ ਹੈ।

ਅਸੀਂ ਫੈਸਲਾ ਕੀਤਾ ਹੈ ਕਿ ਕਿੰਨਰ ਭਾਈਚਾਰੇ ਦੇ ਲੋਕਾਂ ਲਈ ਦਿੱਲੀ ਬੱਸਾਂ ਵਿਚ ਮੁਫਤ ਸਫਰ ਦੀ ਵਿਵਸਥਾ ਕੀਤੀ ਜਾਵੇਗੀ, ਜਿਸ ਤਰ੍ਹਾਂ ਅਸੀਂ ਔਰਤਾਂ ਨੂੰ ਮੁਫਤ ਯਾਤਰਾ ਦੀ ਸਹੂਲਤ ਦਿੰਦੇ ਹਾਂ, ਉਸੇ ਤਰ੍ਹਾਂ ਕਿੰਨਰ ਭਾਈਚਾਰੇ ਦੇ ਸਾਰੇ ਲੋਕਾਂ ਨੂੰ ਮੁਫਤ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ। ਇਹ ਫੈਸਲਾ ਅਗਲੇ ਕੁਝ ਦਿਨਾਂ ਵਿਚ ਕੈਬਨਿਟ ਵਿਚ ਲਿਆਂਦਾ ਜਾਵੇਗਾ। ਇਕ ਵਾਰ ਕੈਬਨਿਟ ਦੇ ਫੈਸਲੇ ਨੂੰ ਸੂਚਿਤ ਕਰਨ ਤੋਂ ਬਾਅਦ ਇਹ ਸਹੂਲਤ ਜਲਦੀ ਤੋਂ ਜਲਦੀ ਚਾਲੂ ਹੋ ਜਾਵੇਗੀ ਤੇ ਅਸੀਂ ਅਗਲੇ ਕੁਝ ਹਫ਼ਤਿਆਂ ਵਿਚ ਇਸਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰਾਂਗੇ।