ਅਨਮੋਲ ਕਵਾਤਰਾ ਦਾ ਬਿਆਨ : ਜੇ ਕੰਗਨਾ ਰਣੌਤ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਲੜੀ ਤਾਂ ਉਸ ਵਿਰੁੱਧ ਖੜ੍ਹਾ ਹੋਵਾਂਗਾ

0
597

ਚੰਡੀਗੜ੍ਹ, 6 ਫਰਵਰੀ | ਸਮਾਜ ਸੇਵੀ ਅਨਮੋਲ ਕਵਾਤਰਾ ਨੇ ਕਿਹਾ ਹੈ ਕਿ ਜੇਕਰ ਲੋਕ ਸਭਾ ਚੋਣਾਂ ਵਿਚ ਕੰਗਨਾ ਰਣੌਤ ਚੰਡੀਗੜ੍ਹ ਤੋਂ ਚੋਣ ਲੜੇਗੀ ਤਾਂ ਉਹ ਉਸ ਵਿਰੁੱਧ ਖੜ੍ਹਨਗੇ। ਅਨਮੋਲ ਕਵਾਤਰਾ ਨੇ ਕਿਹਾ ਕਿ ਨਾ ਤਾਂ ਉਹ ਭਾਜਪਾ ਵਿਰੁੱਧ ਹਨ ਅਤੇ ਨਾ ਹੀ ਕਾਂਗਰਸ ਵਿਰੁੱਧ ਹਨ ਪਰ ਕੰਗਨਾ ਰਣੌਤ ਨੇ ਸਿੱਖਾਂ ਦੇ ਅਕਸ ਨੂੰ ਲੈ ਕੇ ਬਹੁਤ ਗਲਤ ਬਿਆਨ ਦਿੱਤੇ ਹਨ। ਇਸ ਤੋਂ ਇਲਾਵਾ ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਬੀਬੀਆਂ ਨੂੰ ਲੈ ਕੇ ਵੀ ਵਿਵਾਦਤ ਬਿਆਨ ਦਿੱਤੇ ਸਨ।

பாஜக களமிறக்கப்போகும் கங்கணா அஸ்திரம்.. கலகலக்கப்போகும் லோக்சபா தேர்தல் | Kangana Ranaut will contest parliament election 2024 on BJP ticket? says her father Amardeep - Tamil Oneindiaਉਨ੍ਹਾਂ ਕਿਹਾ, “ਮੈਂ ਖੁਦ ਸਨਾਤਨ ਪਰਿਵਾਰ ਵਿਚੋਂ ਹਾਂ ਪਰ ਕੰਗਨਾ ਨੇ ਸਿੱਖਾਂ ਦੇ ਅਕਸ ਬਾਰੇ ਬਹੁਤ ਗਲਤ ਬੋਲਿਆ ਹੈ। ਮੈਂ ਇਕ ਹਿੰਦੂ ਹੋਣ ਦੇ ਬਾਵਜੂਦ ਪੰਜਾਬ ਵਿਚ ਸਭ ਤੋਂ ਵੱਧ ਸੁਰੱਖਿਅਤ ਮਹਿਸੂਸ ਕਰਦਾ ਹਾਂ। ਦੇਸ਼ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ”।