ਧਰਮਿੰਦਰ ਤੇ ਹੇਮਾ ਮਾਲਨੀ ਦੀ ਧੀ ਈਸ਼ਾ ਦਿਓਲ ਦਾ ਹੋਇਆ ਤਲਾਕ, 12 ਸਾਲ ਪਹਿਲਾਂ ਹੋਇਆ ਸੀ ਵਿਆਹ

0
579

ਚੰਡੀਗੜ੍ਹ, 7 ਫਰਵਰੀ | ਹੇਮਾ ਮਾਲਿਨੀ ਅਤੇ ਧਰਮਿੰਦਰ ਦੀ ਬੇਟੀ ਈਸ਼ਾ ਦਿਓਲ ਨੇ ਲਗਭਗ 12 ਸਾਲ ਦੇ ਵਿਆਹੁਤਾ ਜੀਵਨ ਤੋਂ ਬਾਅਦ ਆਪਣੇ ਪਤੀ ਭਰਤ ਤਖਤਾਨੀ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ ਅਤੇ ਇਸ ਖਬਰ ਦੇ ਸਾਹਮਣੇ ਆਉਣ ਨਾਲ ਹਰ ਕੋਈ ਹੈਰਾਨ ਹੈ। ਪਿਛਲੇ ਕੁਝ ਸਮੇਂ ਤੋਂ ਦੋਵਾਂ ਵਿਚਾਲੇ ਦਰਾਰ ਦੀਆਂ ਅਫਵਾਹਾਂ ਸਨ ਪਰ ਹੁਣ ਉਨ੍ਹਾਂ ਦੀ ਪੁਸ਼ਟੀ ਹੋ ​​ਗਈ ਹੈ ਕਿ ਦੋਵੇਂ ਇਕ-ਦੂਜੇ ਤੋਂ ਵੱਖ ਹੋ ਗਏ ਹਨ।

Esha Deol Divorce: ईशा देओल-भरत यांची फिल्मी Lovestory, टिश्यू पेपरवरुन  झाली सुरुवात; आता मोडला संसार - Marathi News | Esha Deol and Bharat  Takhtani filmy love story ended 12 years of their

ਦੱਸ ਦਈਏ ਕਿ ਈਸ਼ਾ ਦਿਓਲ ਦਾ 29 ਜੂਨ 2012 ਨੂੰ ਬਿਜ਼ਨੈੱਸਮੈਨ ਭਰਤ ਤਖਤਾਨੀ ਨਾਲ ਵਿਆਹ ਹੋਇਆ ਸੀ ਅਤੇ ਉਨ੍ਹਾਂ ਦੀਆਂ 2 ਬੇਟੀਆਂ ਰਾਧਿਆ ਅਤੇ ਮਿਰਾਇਆ ਹਨ। ਰਿਪੋਰਟ ਮੁਤਾਬਕ ਉਨ੍ਹਾਂ ਨੇ ਸਾਂਝਾ ਬਿਆਨ ਜਾਰੀ ਕੀਤਾ ਹੈ। ਬਿਆਨ ‘ਚ ਲਿਖਿਆ – ਅਸੀਂ ਦੋਵਾਂ ਨੇ ਆਪਸੀ ਸਹਿਮਤੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਅਸੀਂ ਹੁਣ ਇਕੱਠੇ ਨਹੀਂ ਹਾਂ, ਸਾਡੇ 2 ਬੱਚਿਆਂ ਦਾ ਭਵਿੱਖ ਸਾਡੇ ਲਈ ਸਭ ਤੋਂ ਮਹੱਤਵਪੂਰਨ ਹੈ ਅਤੇ ਰਹੇਗਾ। ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਲੋਕ ਸਾਡੀ ਗੋਪਨੀਯਤਾ ਦਾ ਆਦਰ ਕਰੋਗੇ।

ਈਸ਼ਾ ਦਿਓਲ ਅਤੇ ਭਰਤ ਤਖਤਾਨੀ ਦੇ ਵੱਖ ਹੋਣ ਦੀਆਂ ਖਬਰਾਂ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ‘ਚ ਸਨ। ਦਰਅਸਲ, ਈਸ਼ਾ ਦਿਓਲ ਅਕਸਰ ਆਪਣੇ ਪਤੀ ਨਾਲ ਸੋਸ਼ਲ ਮੀਡੀਆ ‘ਤੇ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ ਪਰ ਕੁਝ ਸਮੇਂ ਤੋਂ ਉਸ ਨੇ ਅਜਿਹਾ ਕਰਨਾ ਬੰਦ ਕਰ ਦਿੱਤਾ ਸੀ। ਅਜਿਹੇ ‘ਚ ਲੋਕਾਂ ਨੇ ਅੰਦਾਜ਼ਾ ਲਗਾਉਣਾ ਸ਼ੁਰੂ ਕਰ ਦਿੱਤਾ ਸੀ ਕਿ ਸ਼ਾਇਦ ਦੋਹਾਂ ਵਿਚਾਲੇ ਸਭ ਕੁਝ ਠੀਕ ਨਹੀਂ ਚੱਲ ਰਿਹਾ।