ਹੁਸ਼ਿਆਰਪੁਰ/ਗੜ੍ਹਸ਼ੰਕਰ, 7 ਫਰਵਰੀ | ਗੜ੍ਹਸ਼ੰਕਰ ਪੁਲਿਸ ਨੇ ਸ਼ਹਿਰ ਵਿਚ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫ਼ਾਸ਼ ਕੀਤਾ ਹੈ। ਧੰਦੇ ਵਿਚ ਸ਼ਾਮਲ 6 ਔਰਤਾਂ ਸਮੇਤ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਥਾਣਾ ਗੜ੍ਹਸ਼ੰਕਰ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਮੁੱਖਬਰ ਨੇ ਇਤਲਾਹ ਦਿੱਤੀ ਸੀ ਕਿ ਰਜੇਸ਼ਵਰ ਸਿੰਘ ਉਰਫ਼ ਰੋਕੀ ਪੁੱਤਰ ਕੁਲਦੀਪ ਸਿੰਘ ਵਾਸੀ ਗੜ੍ਹਸ਼ੰਕਰ ਆਪਣੇ ਘਰ ਵਿਚ ਮਨਜੀਤ ਕੌਰ ਉਰਫ਼ ਰਮਾ ਪਤਨੀ ਹਰਮੇਸ਼ ਕੁਮਾਰ ਵਾਸੀ ਮੁਬਾਰਕਪੁਰ ਨਾਲ ਰਲ ਕੇ ਜਿਸਮਫਰੋਸ਼ੀ ਦਾ ਧੰਦਾ ਚਲਾ ਰਹੇ ਹਨ।
ਸੂਚਨਾ ਮਿਲਣ ਤੋਂ ਬਾਅਦ ਲੇਡੀਜ਼ ਪੁਲਿਸ ਦੀ ਸਹਾਇਤਾ ਨਾਲ ਉਕਤ ਘਰ ‘ਤੇ ਰੇਡ ਕੀਤੀ ਗਈ ਤਾਂ ਉਥੋਂ 6 ਔਰਤਾਂ ਸਮੇਤ 11 ਵਿਅਕਤੀ ਇਤਜ਼ਾਰਯੋਗ ਹਾਲਤ ਵਿਚ ਪਾਏ ਗਏ। ਪੁਲਿਸ ਨੇ ਮੌਕੇ ‘ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਐੱਸ. ਐੱਚ. ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।