ਚੰਡੀਗੜ੍ਹ, 8 ਫਰਵਰੀ| ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ। ਇਸਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਕਰੀਬ 310 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।ਇਸ ‘ਚ 10ਵੀਂ ਜਮਾਤ ਦੀ ਪ੍ਰੀਖਿਆ ਲਈ 40,467 ਵਿਦਿਆਰਥੀ ਪ੍ਰੀਖਿਆ ਦੇਣਗੇ।ਇਨ੍ਹਾਂ ‘ਚ ਰੈਗੂਲਰ ਸਕੂਲਤਾਂ ਤੋਂ 38,633 ਅਤੇ ਓਪਨ ਸਕੂਲਾਂ ‘ਚੋਂ 1834 ਵਿਦਿਆਰਥੀ ਸ਼ਾਮਿਲ ਹਨ।
ਇਸੇ ਤਰ੍ਹਾਂ 37,690 ਵਿਦਿਆਰਥੀ 12ਵੀਂ ਕਲਾਸ ਦੀ ਬੋਰਡ ਦੀ ਪ੍ਰੀਖਿਆ ‘ਚ ਸ਼ਾਮਿਲ ਹੋਣਗੇ, ਜਿਸ ‘ਚ 35,191 ਰੈਗੂਲਰ ਵਿਦਿਆਰਥੀ ਅਤੇ 2499 ਓਪਨ ਸਕੂਲ ਦੇ ਵਿਦਿਆਰਥੀ ਸ਼ਾਮਿਲ ਹਨ।8ਵੀਂ ਦੀਆਂ ਪ੍ਰੀਖਿਆਵਾਂ ਮਾਰਚ ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋ ਕੇ 27 ਮਾਰਚ ਤੱਕ ਚੱਲਣਗੀਆਂ।
ਲੁਧਿਆਣਾ ‘ਚ 8ਵੀਂ ਜਮਾਤ ਦੀ ਪ੍ਰੀਖਿਆ ਲਈ 42,716 ਵਿਦਿਆਰਥੀ ਰਜਿਸਟਰਡ ਹੋਏ ਹਨ।ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ।