ਚੰਡੀਗੜ੍ਹ ਦੀ ਸਬਜ਼ੀ ਮੰਡੀ ‘ਚ ਦਿਨ-ਦਿਹਾੜੇ ਚੱਲੀਆਂ ਗੋ.ਲੀਆਂ, ਇਲਾਕਾ ਕੀਤਾ ਸੀਲ

0
487

ਚੰਡੀਗੜ੍ਹ, 10 ਫਰਵਰੀ | ਚੰਡੀਗੜ੍ਹ ਦੇ ਸੈਕਟਰ 26 ਦੀ ਸਬਜ਼ੀ ਮੰਡੀ ਵਿਚ ਦਿਨ-ਦਿਹਾੜੇ ਗੋਲੀਆਂ ਅਤੇ ਤਲਵਾਰਾਂ ਚਲਾਈਆਂ ਗਈਆਂ। ਇਹ ਘਟਨਾ ਕਿਸੇ ਪੁਰਾਣੀ ਰੰਜਿਸ਼ ਨਾਲ ਜੁੜੀ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦਈਏ ਕਿ ਪੁਲਿਸ ਅਧਿਕਾਰੀ ਇਸ ਮਾਮਲੇ ਵਿਚ ਹਾਲੇ ਕੁਝ ਵੀ ਕਹਿਣ ਤੋਂ ਬਚ ਰਹੇ ਹਨ।

ਦੋਸ਼ ਹੈ ਕਿ ਸਬਜ਼ੀ ਮੰਡੀ ‘ਚ ਕੰਮ ਕਰਨ ਵਾਲੇ ਫਾਰੂਕ ਨੇ ਇਕ ਹੋਰ ਦੁਕਾਨਦਾਰ ਅੰਕੁਰ ਰਾਣਾ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਗੋਲੀ ਪਿਸਤੌਲ ਦੇ ਅੰਦਰ ਹੀ ਫਸ ਗਈ। ਇਸ ਕਾਰਨ ਗੋਲੀ ਨਹੀਂ ਲੱਗੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਫਾਰੂਕ ਆਪਣੇ ਨਾਲ 2-3 ਬਾਊਂਸਰ ਲੈ ਕੇ ਆਇਆ ਸੀ ਅਤੇ ਉਨ੍ਹਾਂ ਕੋਲ 2 ਤਲਵਾਰਾਂ ਵੀ ਸਨ।