ਬਰਨਾਲਾ. ਜ਼ਿਲ੍ਹੇ ਦੇ ਨੌਜਵਾਨ ਘਰ-ਘਰ ਰੁਜ਼ਗਾਰ ਮਿਸ਼ਨ ਦਾ ਲਾਭ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਰੋਜ਼ਗਾਰ ਬਿਓਰੋ ਦੀਆਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਪਲੇਸਮੈਂਟ ਅਫਸਰ ਸੁਨਾਕਸ਼ੀ ਨੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੋਜ਼ਗਾਰ ਮਿਸ਼ਨ’ ਅਧੀਨ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ ਤਾਂ ਜੋ ਨੌਜਵਾਨ ਘਰ ਬੈਠੇ ਹੀ ਬਿਓਰੋ ਨਾਲ ਜੁੜ ਸਕਣ ਅਤੇ ਰੋਜ਼ਗਾਰ ਬਿਊਰੋ ਵੱਲੋਂ ਮਿਲਣ ਵਾਲੀਆਂ ਵੱਖ-ਵੱਖ ਸਹੂਲਤਾਂ ਦਾ ਪੂਰਾ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨ ਘਰ ਬੈਠੇ ਹੀ ਪੋਰਟਲ www.pgrkam.com ’ਤੇ ਵਿਜ਼ਿਟ ਕਰਕੇ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ ਤੇ ਰੋਜ਼ਗਾਰ ਸਬੰਧੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਕਰੀਅਰ ਕਾਊਂਸਲਰ ਨੇ ਦੱਸਿਆ ਕਿ ਕੋਵਿਡ 19 ਦੇ ਇਸ ਸੰਕਟ ਦੌਰਾਨ ਵਿਦਿਆਰਥੀ/ਨੌਜਵਾਨ ਘਰ ਬੈਠੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਦੀ ਆਨਲਾਈਨ ਕਾਊਂਸਲਿੰਗ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਨਲਾਈਨ ਕਾਊਂਸਲਿੰਗ ਦੌਰਾਨ ਰੋਜ਼ਗਾਰ ਦੇ ਮੌਕਿਆਂ ਬਾਰੇ ਦੱਸਣ ਦੇ ਨਾਲ ਨਾਲ ਸਰਕਾਰੀ ਨੌਕਰੀਆਂ ਲਈ ਕੋਚਿੰਗ ਸਬੰਧੀ ਵੀ ਗਾਈਡ ਕੀਤੀ ਜਾਂਦਾ ਹੈ। ਇਸ ਬਾਰੇ ਪ੍ਰਾਰਥੀ ਕੰਮਕਾਜ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ 76529-25858 ’ਤੇ ਸੰਪਰਕ ਕਰ ਸਕਦੇ ਹਨ।