ਬਠਿੰਡਾ : ਨਹਿਰ ‘ਚ ਛਾਲ ਮਾਰ ਕੇ ਲੜਕੀ ਨੇ ਦਿੱਤੀ ਜਾ.ਨ, ਮਰਨ ਤੋਂ ਪਹਿਲਾਂ ਰੋਡ ‘ਤੇ ਸੁੱਟਿਆ ਮੋਬਾਇਲ

0
954

ਠਿੰਡਾ, 12 ਫਰਵਰੀ | ਇਥੋਂ ਦੇ ਗੋਨਿਆਣਾ ਰੋਡ ‘ਤੇ ਸਥਿਤ ਨਹਿਰ ‘ਚ ਇਕ ਲੜਕੀ ਨੇ ਛਾਲ ਮਾਰ ਕੇ ਜਾਨ ਦੇ ਦਿੱਤੀ। ਫਿਲਹਾਲ ਲੜਕੀ ਦੀ ਪਛਾਣ ਨਹੀਂ ਹੋ ਸਕੀ। ਨਹਿਰ ਕਿਨਾਰਿਓਂ ਉਸ ਦਾ ਮੋਬਾਇਲ ਤੇ ਸਕੂਟਰੀ ਦੀ ਚਾਬੀ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਮੁੱਢਲੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਬਠਿੰਡਾ ਵਿਚ ਰਖਵਾਇਆ ਗਿਆ ਹੈ।

ਮ੍ਰਿਤਕਾ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਸ਼ਨਾਖ਼ਤ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਸੂਚਨਾ ਮਿਲੀ ਸੀ ਕਿ ਇਕ ਲੜਕੀ ਨੇ ਨਹਿਰ ‘ਚ ਛਾਲ ਮਾਰ ਦਿੱਤੀ ਹੈ। ਸੂਚਨਾ ਮਿਲਦੇ ਹੀ ਇਕ ਸੰਸਥਾ ਦੇ ਵਰਕਰ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚੇ ਅਤੇ ਨਹਿਰ ‘ਚ ਤੈਰ ਰਹੀ ਲੜਕੀ ਨੂੰ ਤੁਰੰਤ ਬਾਹਰ ਕੱਢਿਆ।

ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਥਾਣਾ ਥਰਮਲ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਥਰਮਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।