ਕਿਸਾਨਾਂ ਨੇ ਫਲਾਈਓਵਰ ਤੋਂ ਸੁੱਟੇ ਬੈਰੀਅਰ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੌਛਾਰਾਂ, ਮਾਹੌਲ ਬਣਿਆ ਤਣਾਅਪੂਰਨ

0
3436

ਹਰਿਆਣਾ, 13 ਫਰਵਰੀ | ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਸ਼ੰਭੂ ਬਾਰਡਰ ‘ਤੇ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ। ਤਾਜ਼ਾ ਅਪਡੇਟਸ ਮੁਤਾਬਕ ਵੱਡੇ-ਵੱਡੇ ਸੀਮੈਂਟ ਦੇ ਬੈਰੀਕੇਡਾਂ ਨੂੰ ਕਿਸਾਨਾਂ ਨੇ ਸੁੱਟ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਕੋਈ ਵੀ ਬੈਰੀਕੇਡਿੰਗ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕ ਨਹੀਂ ਸਕਦੀ।

Police use tear gas, water cannons to stop farmer protest march to Delhi - The Statesman

ਉਥੇ ਹੀ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ‘ਤੇ ਕਈ ਅੱਥਰੂ ਗੈਸ ਦੇ ਗੋਲੇ ਦਾਗੇ। ਇਸ ਵਿਚਾਲੇ ਕਿਸਾਨਾਂ ਵਿਚ ਭਗਦੜ ਮਚ ਗਈ। ਕਿਸਾਨਾਂ ਨੇ ਸ਼ੰਭੂ ਬਾਰਡਰ ‘ਤੇ ਫਲਾਈਵਰ ਦੇ ਸੇਫਟੀ ਬੈਰੀਅਰ ਨੂੰ ਤੋੜ ਦਿੱਤਾ। ਉਨ੍ਹਾਂ ਪੁਲਿਸ ਵੱਲੋਂ ਲਾਏ ਲੋਹੇ ਦੇ ਬੈਰੀਕੇਡਾਂ ਨੂੰ ਚੁੱਕ ਕੇ ਫਲਾਈਓਵਰ ਤੋਂ ਹੇਠਾਂ ਸੁੱਟ ਦਿੱਤਾ। ਇਸ ਮਗਰੋਂ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਨਾਲ ਹੀ ਕਿਸਾਨਾਂ ਨੂੰ ਉਥੋਂ ਹਟਾਉਣ ਲਈ ਵਾਟਰ ਕੈਨਨ ਦਾ ਇਸਤੇਮਾਲ ਕੀਤਾ।

ਦੱਸ ਦਈਏ ਕਿ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਆਪਣੀਆਂ ਟਰੈਕਟਰ-ਟਰਾਲੀਆਂ ਸਮੇਤ ਫਤਿਹਗੜ੍ਹ ਸਾਹਿਬ ਤੋਂ ਸਵੇਰੇ 10 ਵਜੇ ਮਾਰਚ ਸ਼ੁਰੂ ਕੀਤਾ ਅਤੇ ਸ਼ੰਭੂ ਸਰਹੱਦ ਰਾਹੀਂ ਦਿੱਲੀ ਵੱਲ ਕੂਚ ਕੀਤਾ। ਫਤਿਹਗੜ੍ਹ ਸਾਹਿਬ ਅਤੇ ਸ਼ੰਭੂ ਸਰਹੱਦ ਵਿਚਕਾਰ ਦੂਰੀ ਲਗਭਗ 35-40 ਕਿਲੋਮੀਟਰ ਹੈ। ਕਿਸਾਨ ਬਾਲਣ, ਰਾਸ਼ਨ, ਭਾਂਡਿਆਂ ਅਤੇ ਇਥੋਂ ਤੱਕ ਕਿ ਪੱਖੇ-ਕੂਲਰ ਨੂੰ ਟਰੈਕਟਰਾਂ ‘ਤੇ ਲੱਦ ਕੇ ਪੂਰੀ ਤਿਆਰੀ ਨਾਲ ਦਿੱਲੀ ਮਾਰਚ ਲਈ ਨਿਕਲੇ ਹਨ।