ਅੰਮ੍ਰਿਤਸਰ ‘ਚ ਵੀ ਭਾਰਤ ਬੰਦ ਨੂੰ ਮਿਲਿਆ ਪੂਰਾ ਸਮਰਥਨ, ਮੇਨ ਬਾਜ਼ਾਰ ਮੁਕੰਮਲ ਬੰਦ

0
7408
ਅੰਮ੍ਰਿਤਸਰ, 16 ਫਰਵਰੀ | ਅੰਮ੍ਰਿਤਸਰ ‘ਚ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਪੂਰਾ ਸਮਰਥਨ ਮਿਲਿਆ। ਹਾਲ ਬਜ਼ਾਰ, ਹਾਥੀ ਗੇਟ, ਕਟੜਾ ਖਜ਼ਾਨਾ ਅਤੇ ਮੁੱਖ ਮਾਰਗਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਹਨ। ਬੱਸ ਸਟੈਂਡ ’ਤੇ ਵੀ ਪੂਰੀ ਤਰ੍ਹਾਂ ਸੰਨਾਟਾ ਛਾਇਆ ਹੋਇਆ ਹੈ।

ਅੰਮ੍ਰਿਤਸਰ ਵਿਚ ਆਟੋ ਚਾਲਕਾਂ ਨੇ ਵੀ ਬੰਦ ਦਾ ਸਮਰਥਨ ਕੀਤਾ। ਆਟੋ ਚਾਲਕਾਂ ਨੇ ਬੱਸ ਸਟੈਂਡ ਦੇ ਬਾਹਰ ਧਰਨਾ ਦੇ ਕੇ ਸੜਕ ’ਤੇ ਆਟੋ ਰੋਕ ਦਿੱਤੇ। ਹਾਲਾਂਕਿ, ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਸ਼ਾਂਤ ਕੀਤਾ ਅਤੇ ਉਨ੍ਹਾਂ ਨੂੰ ਪਾਸੇ ਕਰ ਦਿੱਤਾ। ਇਸ ਦੇ ਨਾਲ ਹੀ ਬੰਦ ਦਾ ਅਸਰ ਪੈਟਰੋਲ ਪੰਪਾਂ ‘ਤੇ ਵੀ ਦੇਖਣ ਨੂੰ ਮਿਲਿਆ। ਸ਼ਹਿਰ ਦੇ ਲਗਭਗ ਸਾਰੇ ਪੈਟਰੋਲ ਪੰਪ ਬੰਦ ਹਨ।

भारत बंद: पूर्ण रूप से बंद रहा गुरदासपुर, बबरी बाईपास पर लगाया विशाल धरना - bharat  band impact in gurdaspur-mobile

ਐਮਰਜੈਂਸੀ ਸੇਵਾਵਾਂ ਨੂੰ ਪੈਟਰੋਲ ਮਿਲਦਾ ਰਹੇਗਾ ਪਰ ਆਮ ਲੋਕਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਂਗਣਵਾੜੀ ਵਰਕਰਾਂ ਨੇ ਵੀ ਬੰਦ ਦੇ ਹੱਕ ਵਿਚ ਰੈਲੀ ਕੱਢੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਝੰਡੇ ਲੈ ਕੇ ਸੜਕਾਂ ’ਤੇ ਰੋਸ ਮਾਰਚ ਵੀ ਕੱਢਿਆ ਗਿਆ।